ਉਪ ਮੰਡਲ ਮੈਜਿਸਟਰੇਟ ਨੇ ਧਾਰਮਿਕ ਆਹੁਦੇਦਾਰਾਂ ਨਾਲ ਕੀਤੀ ਮੀਟਿੰਗ
ਗਿੱਦੜਬਾਹਾ:- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਆਈ.ਏ.ਐਸ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਰੋਨਾ ਵਾਇਰਸ ਦੇ ਖਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਸ੍ਰੀ ਓਮ ਪ੍ਰਕਾਸ਼ ਪੀ.ਸੀ.ਐਸ ਉਪ ਮੰਡਲ ਮੈਜਿਸਟਰੇਟ, ਗਿੱਦੜਬਾਹਾ ਵਲੋਂ ਆਪਣੇ ਦਫ਼ਤਰ ਵਿਖੇ ਇਕ ਮੀਟਿੰਗ ਰੱਖੀ ਗਈ, ਜਿਸ ਵਿਚ ਉਪ ਕਪਤਾਨ ਪੁਲਿਸ ਗਿੱਦੜਬਾਹਾ ਸ੍ਰੀ ਗੁਤੇਜ ਸਿੰਘ ਸਬ ਡਵੀਜ਼ਨ ਗਿੱਦੜਬਾਹਾ, ਧਾਰਮਿਕ ਸੰਸਥਾਂਵਾਂ ਦੇ ਨੁੰਮਾਇੰਦੇ, ਜਿੰਮ, ਪੈਲੇਸ ਅਤੇ ਸੈਲੂਨਾਂ ਦੇ ਮਾਲਕ ਹਾਜ਼ਰ ਹੋਏ।
ਉਪ ਮੰਡਲ ਮੈਜਿਸਟਰੇਟ ਵਲੋਂ ਹਾਜਰ ਆਏ ਧਾਰਮਿਕ ਸੰਸਥਾਵਾਂ ਦੇ ਨੰੁਮਾਇੰਦਿਆਂ ਨੂੰ ਕਿਹਾ ਗਿਆ ਕਿ ਕੋਰੋਨਾ ਵਾਇਰਸ ਦੇ ਖਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਧਾਰਮਿਕ ਸੰਸਥਾਵਾਂ ਵਿਚ ਸ਼ਰਧਾਲੂਆਂ ਦੇ ਇਕੱਠ ਨੂੰ ਘੱਟ ਰੱਖਿਆ ਜਾਵੇ ਅਤੇ ਲੋਕਾਂ ਨੂੰ ਇਸ ਖਤਰੇ ਸਬੰਧੀ ਜਾਗਰੂਕ ਵੀ ਕੀਤਾ ਜਾਵੇ। ਇਸ ਤੋਂ ਇਲਾਵਾ ਧਾਰਮਿਕ ਸੰਸਥਾਵਾਂ ਵਿਚ ਸੈਨੇਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਜਾਵੇ। ਜਿੰਮ, ਸਵਿੰਮਿੰਗ ਪੂਲ, ਕਲੱਬ ਬਿਲਕੁੱਲ ਬੰਦ ਰੱਖੇ ਜਾਣ ਦੀ ਹਦਾਇਤ ਕੀਤੀ ਗਈ। ਪੈਰਿਜ਼ ਪੈਲੇਸ, ਰੈਸਟੋਰੈਂਟ, ਹੋਟਲ ਅਤੇ ਢਾਬਿਆਂ ਦੇ ਮਾਲਕਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ 20 ਲੋਕਾਂ ਤੋਂ ਵੱਧ ਲੋਕਾਂ ਨੂੰ ਇੱਕਤਰ ਨਾ ਕੀਤਾ ਜਾਵੇ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ, ਗਿੱਦੜਬਾਹਾ ਵਲੋਂ ਕਿਹਾ ਗਿਆ ਕਿ ਸਮੇਂ ਸਮੇਂ ਤੇ ਚੈਕਿੰਗ ਕਰਨ ਲਈ ਅਧਿਕਾਰੀਆਂ/ਕਰਮਚਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਜੋ ਕਿ ਚੈਕ ਕਰਕੇ ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਨੂੰ ਰਿਪੋਰਟ ਕਰਨਗੇ।