District NewsMalout News

ਉਪ ਮੰਡਲ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਕੂਲ ਵੈਨਾਂ ਸੰਬੰਧੀ ਕੀਤੀ ਗਈ ਮੀਟਿੰਗ

ਮਲੋਟ (ਸ਼੍ਰੀ ਮੁਕਤਸਰ ਸਾਹਿਬ):-  ਸ਼੍ਰੀਮਤੀ ਸਵਰਨਜੀਤ ਕੌਰ, ਪੀ.ਸੀ.ਐੱਸ. ਉਪ ਮੰਡਲ ਮੈਜਿਸਟ੍ਰੇਟ ਨੇ ਅਧਿਕਾਰੀਆਂ ਅਤੇ ਸਕੂਲ ਮੁੱਖੀਆਂ ਨਾਲ ਸਕੂਲ ਬੱਸਾਂ/ਵੈਨਾਂ ਸੰਬੰਧੀ ਇੱਕ ਜਰੂਰੀ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪੰਜਾਬ ਵਿੱਚ ਵੱਖ-ਵੱਖ ਸੜਕ ਹਾਦਸਿਆਂ ਵਿੱਚ ਰੋਜਾਨਾ ਔਸਤਨ 11-12 ਕੀਮਤੀ ਜਾਨਾਂ ਜਾਂਦੀਆਂ ਹਨ, ਜਿਨ੍ਹਾਂ ਵਿੱਚੋਂ ਜਿਆਦਾਤਰ ਨੂੰ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਉੱਥੇ ਧਿਆਨ ਕੇਂਦ੍ਰਿਤ ਕਰਕੇ ਰੋਕਿਆ ਜਾ ਸਕਦਾ ਹੈ ਜਾਂ ਇਨ੍ਹਾਂ ਹਾਦਸਿਆਂ ਦੀ ਗੰਭੀਰਤਾ ਨੂੰ ਘਟਾਇਆ ਜਾ ਸਕਦਾ ਹੈ। ਇਸ ਲਈ ਐੱਸ.ਡੀ.ਐਮ.ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਕੂਲ ਮੁੱਖੀਆ ਨੂੰ ਹਦਾਇਤ ਕੀਤੀ ਕਿ ਸਕੂਲਾਂ ਦੀਆਂ ਬੱਸਾਂ/ਵੈਨਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਅਤੇ ਸਪੀਡ ਗਵਰਨਰ ਲੱਗਿਆ ਹੋਣਾ ਬਹੁਤ ਜਰੂਰੀ ਹੈ। ਸਕੂਲ ਬੱਸਾਂ/ਵੈਨਾਂ ਤੇ ਗੋਲਡਨ ਪੀਲਾ (Golden Yellow) ਰੰਗ ਕੀਤਾ ਹੋਣਾ ਲਾਜ਼ਮੀ ਹੈ। ਡਰਾਇਵਰ ਕੋਲ ਡਰਾਇਵਿੰਗ ਲਾਇਸੰਸ ਅਤੇ ਗੱਡੀ ਦਾ ਪ੍ਰਦੂਸ਼ਨ ਸਰਟੀਫਿਕੇਟ, ਡਰਾਇਵਰ ਦੀ ਪੁਲਿਸ ਵੈਰੀਫਿਕੇਸ਼ਨ ਸਮੇਤ ਸਾਰੇ ਕਾਗਜ਼ਾਤ ਪੂਰੇ ਹੋਣੇ ਚਾਹੀਦੇ ਹਨ।

ਇਸ ਤੋਂ ਇਲਾਵਾ ਸੜਕ ਦੁਰਘਟਨਾਵਾਂ ਤੋਂ ਬਚਣ ਲਈ ਸਕੂਲ ਬੱਸਾਂ/ਵੈਨਾਂ ਵਿੱਚ ਅੱਗ ਬੁਝਾਊ ਯੰਤਰ, ਮੁੱਢਲੀ ਮੈਡੀਕਲ ਸਹਾਇਤਾ ਕਿੱਟ, ਵਿੰਡੋ ਗਰਿੱਲ, ਪੀਣ ਵਾਲਾ ਪਾਣੀ, ਜਰੂਰੀ ਦਵਾਈਆਂ ਆਦਿ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ । ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਕੂਲੀ ਜੋਨਾਂ ਵਿੱਚ ਵਾਹਨਾਂ ਦੀ ਗਤੀ ਸੀਮਾ 25 ਕਿਲੋਮੀਟਰ ਪ੍ਰਤੀ ਘੰਟਾ ਤੈਅ ਹੋਣ ਕਰਕੇ ਐੱਸ.ਡੀ.ਐਮ. ਵੱਲੋਂ ਟ੍ਰੈਫਿਕ ਪੁਲਿਸ ਨੂੰ ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ। ਐੱਸ.ਡੀ.ਐਮ.ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਸੜਕ ਦੁਰਘਟਨਾਵਾਂ ਵਿੱਚ ਦੋ ਪਹੀਆ ਵਾਹਨ ਸ਼ਾਮਿਲ ਹੁੰਦੇ ਹਨ ਜੋ ਚਾਰ ਪਹੀਆ ਵਾਹਨਾਂ ਜਾਂ ਟਰੱਕਾਂ ਨਾਲ ਟੱਕਰ ਹੋਣ ਨਾਲ ਦੁਰਘਟਨਾ ਦਾ ਸ਼ਿਕਾਰ ਹੁੰਦੇ ਹਨ, ਜਿਸ ਦਾ ਕਾਰਨ ਜਿਆਦਾਤਰ ਦੋਸ਼ੀ ਵੱਲੋਂ ਤੇਜ ਰਫ਼ਤਾਰ, ਸ਼ਰਾਬ ਪੀ ਕੇ ਡਰਾਇਵਿੰਗ, ਮੋਬਾਇਲ ਫੋਨ ਦੀ ਵਰਤੋਂ, ਹੈਲਮੇਟ ਜਾਂ ਸੀਟ ਬੈਲਟ ਨਾ ਪਹਿਨਣਾ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਪ੍ਰਾਇਮਰੀ, ਟ੍ਰੈਫ਼ਿਕ ਇੰਚਾਰਜ ਸ਼੍ਰੀ ਮੁਕਤਸਰ ਸਾਹਿਬ ਅਤੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਮੁੱਖੀ ਹਾਜ਼ਿਰ ਸਨ।

Author : Malout Live

Leave a Reply

Your email address will not be published. Required fields are marked *

Back to top button