ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦਾ ਪੰਜਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਮਲੋਟ:- ਸਥਾਨਕ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪੰਜਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ। ਜਿਸ ਦੇ ਅੰਤਰਗਤ ਮੰਨਤ ਅਰੋੜਾ ਸਪੁੱਤਰੀ ਜਤਿੰਦਰ ਕੁਮਾਰ ਨੇ 500 ਵਿੱਚੋਂ 495 ਅੰਕ ਪ੍ਰਾਪਤ ਕਰਕੇ ਪਹਿਲਾ, ਭਾਵੇਸ਼ ਦੇਵ ਸਪੁੱਤਰ ਕੁੰਦਨ ਲਾਲ ਨੇ 500 ਵਿੱਚੋਂ 486 ਅੰਕ ਪ੍ਰਾਪਤ ਕਰਕੇ ਦੂਸਰਾ, ਨਵਯਾ ਸਪੁੱਤਰੀ ਭੂਸ਼ਨ ਕੁਮਾਰ, ਐਸ਼ਮੀਤ ਸਪੁੱਤਰ ਅਮਿਤ ਕੁਮਾਰ, ਅਰਮਾਨ ਸਪੁੱਤਰ ਵਿਜੈ ਕੁਮਾਰ ਇਨ੍ਹਾਂ ਤਿੰਨੇ ਵਿਦਿਆਰਥੀਆਂ ਨੇ 500 ਵਿੱਚੋਂ 485 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨੀਰੂ ਬੱਠਲਾ ਵਾਟਸ ਨੇ ਦੱਸਿਆ ਕਿ ਸਕੂਲ ਦਾ ਰਿਜਲਟ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100% ਰਿਹਾ। ਜਿਸ ਵਿੱਚ 40 ਵਿਦਿਆਰਥੀਆਂ ਨੇ 90% ਤੋਂ ਵੱਧ ਅਤੇ 92 ਵਿਦਿਆਰਥੀਆਂ ਨੇ 80 % ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ। ਇਸ ਅਵਸਰ ਤੇ ਉਨ੍ਹਾਂ ਨੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾ ਨੂੰ ਵਧਾਈ ਦਿੱਤੀ ਤੇ ਭਵਿੱਖ ਵਿੱਚ ਇਸੇ ਤਰ੍ਹਾਂ ਸਖ਼ਤ ਮਿਹਨਤ ਕਰਨ ਤੇ ਆਪਣੇ ਸਕੂਲ ਅਤੇ ਸ਼ਹਿਰ ਦਾ ਨਾਂ ਉੱਚਾ ਕਰਨ ਲਈ ਪ੍ਰੇਰਿਤ ਕੀਤਾ।
Author : Malout Live