World News
ਕਰਤਾਰਪੁਰ ਸਾਹਿਬ ਕੋਰੀਡੋਰ ਦਾ ਕੰਮ 98 ਫੀਸਦ ਪੂਰਾ

ਪਾਕਿਸਤਾਨ:- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਤਿਆਰ ਕੀਤੇ ਗਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਦਾ ਕੰਮ 98 ਫੀਸਦੀ ਮੁਕੰਮਲ ਹੋ ਚੁੱਕਾ ਹੈ। 104 ਏਕੜ ਵਿਚ ਫੈਲੇ ਗੁਰਦੁਆਰਾ ਕੰਪਲੈਕਸ ਦੇ ਕੁੱਝ ਕੁ ਹਿੱਸੇ ਨੂੰ ਛੱਡ ਕੇ ਹੁਣ ਸਿਰਫ ਆਖਰੀ ਟੱਚ ਦੇਣ ਦਾ ਕੰਮ ਹੀ ਬਚਿਆ ਹੈ। ਗੁਰਦੁਆਰਾ ਸਾਹਿਬ ਦੇ ਵਿਸਤਾਰੀਕਰਨ ਦੇ ਪਹਿਲੇ ਪੜਾਅ ਦੇ ਤਹਿਤ ਪਾਕਿਸਤਾਨ ਸਰਕਾਰ ਨੇ ਇਕ ਸਾਲ ਤੋਂ ਵੀ ਘੱਟ ਸਮੇਂ ਵਿਚ ਇਸ ਪ੍ਰੋਜੈਕਟ ਨੂੰ ਅੰਜਾਮ ਤਕ ਪਹੁੰਚਾਇਆ ਹੈ। 550ਵੇਂ ਪ੍ਰਕਾਸ਼ ਪੁਰਬ ‘ਤੇ ਇਥੇ ਰੋਜ਼ਾਨਾ 5 ਹਜ਼ਾਰ ਭਾਰਤੀ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਣ ਲਈ ਆਉਣਗੇ।