ਕਰੋਨਾ ਵਾਇਰਸ ਦੇ ਪ੍ਰਭਾਵ ਤੋਂ ਮੁਕਤ ਹੋਏ ਚਾਰ ਮਰੀਜਾਂ ਨੂੰ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਛੁੱਟੀ
ਸ੍ਰੀ ਮੁਕਤਸਰ ਸਾਹਿਬ:- ਡਾ. ਹਰੀ ਨਰਾਇਣ ਸਿੰਘ ਸਿਵਿਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਹੁਣ ਤੱਕ ਕੋਵਿਡ-19 ਦੇ 66 ਮਰੀਜਾਂ ਦੀ ਰਿਪੋਟ ਪਾਜ਼ਿਟਿਵ ਪਾਈ ਗਈ ਹੈ ਅਤੇ ਜਿਹਨਾਂ ਵਿਚੋਂ 4 ਮਰੀਜਾਂ ਨੂੰ ਠੀਕ ਹੋਣ ਉਪਰੰਤ ਪਹਿਲਾਂ ਹੀ ਛੁੱਟੀ ਦੇ ਦਿੱਤੀ ਗਈ ਹੈ।
ਅਤੇ ਬਾਕੀ ਰਹਿੰਦੇ 62 ਮਰੀਜਾਂ ਦੀ ਸਿਹਤ ਸਥਿਰ ਹੈ ਅਤੇ ਲਗਾਤਾਰ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਅੱਜ ਦੀ ਤਾਜਾ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆਂ ਕਿ ਹੁਣ ਤੱਕ ਲਏ ਗਏ ਜ਼ਿਲ੍ਹੇ ਵਿਚ 1366 ਸੈਂਪਲਾਂ ਵਿਚੋਂ 1161 ਸੈਂਪਲਾਂ ਦੀ ਰਿਪੋਰਟ ਨੈਗਟਿਵ ਆਈ ਹੈ ਅਤੇ 139 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।
ਕੋਵਿਡ-19 ਹਸਪਤਾਲ ਵਿਚ ਜ਼ੇਰੇ ਇਲਾਜ ਅਧੀਨ ਇਨ੍ਹਾਂ ਮਰੀਜਾਂ ਦਾ ਲਗਾਤਾਰ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਅਸੀ ਉਮੀਦ ਕਰਦੇ ਹਾਂ ਕਿ ਜਲਦ ਇਹ ਵੀ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤਣਗੇ।
ਸਿਵਿਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਤੋਂ ਬਚਣ ਲਈ ਹਮੇਸ਼ਾ ਸਿਹਤ ਵਿਭਾਗ ਵਲੋਂ ਦੱਸੇ ਗਏ ਢੰਗ ਤਰੀਕਿਆਂ ਦਾ ਪੂਰਾ ਖਿਆਲ ਰੱਖਿਆ ਜਾਵੇ, ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਤਾ ਜਾਵੇ , ਮੂੰਹ ਤੇ ਮਾਸਕ ਬੰਨ੍ਹ ਕੇ ਰੱਖਿਆ ਜਾਵੇ ਅਤੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਅਤੇ ਜਰੂਰਤ ਪੈਣ ਤੇ ਸਿਹਤ ਵਿਭਾਗ ਦੀ ਸਹਾਇਤਾ ਲਈ ਜਾਵੇ।