Punjab
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਲਗਾਇਆ ਮੌਤ ਨੂੰ ਗਲੇ

ਫਰੀਦਕੋਟ: ਪੰਜਾਬ ਵਿਚ ਕਰਜ਼ੇ ਕਾਰਨ ਕਿਸਾਨਾਂ ਵਲੋਂ ਕੀਤੀਆਂ ਜਾਂਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਾ ਫਰੀਦਕੋਟ ਦੇ ਪਿੰਡ ਸੰਗਤਪੁਰਾ ਦਾ ਸਾਹਮਣੇ ਆਇਆ ਹੈ, ਜਿੱਥੇ ਕਿਸਾਨ ਜੋਗਿੰਦਰ ਸਿੰਘ (45) ਪੁੱਤਰ ਬਲਬੀਰ ਸਿੰਘ ਨੇ 10 ਲੱਖ ਰੁਪਏ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਦਾ ਕਹਿਣਾ ਹੈ ਕਿ ਜੋਗਿੰਦਰ ਸਿੰਘ ਅਕਸਰ ਕਰਜ਼ੇ ਕਰਕੇ ਪਰੇਸ਼ਾਨ ਰਹਿੰਦਾ ਸੀ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਮਹਿਜ਼ ਡੇਢ ਏਕੜ ਜ਼ਮੀਨ ‘ਤੇ ਖੇਤੀ ਕਰਦਾ ਸੀ।