Malout News

ਕਿਸਾਨਾਂ ਨੇ ਪਿੰਡ ਬਾਦਲ ਵਿਖੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਅੱਗੇ ਲਗਾਇਆ ਅਣਮਿੱਥੇ ਸਮੇਂ ਲਈ ਧਰਨਾ

ਮਲੋਟ:- ਕਿਸਾਨਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਵੱਡੇ ਪੱਧਰ ਤੇ ਕਿਸਾਨ ਯੂਨੀਅਨ ਉਗਰਾਹਾਂ ਦੇ ਪੰਜ ਜਿਲ੍ਹਿਆਂ ਦੇ ਕਿਸਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪਿੰਡ ਬਾਦਲ ਵਿਖੇ ਕੋਠੀ ਦਾ ਘਿਰਾਉ ਕਰਨ ਲਈ ਪੁੱਜੇ ਜਿਨ੍ਹਾਂ ਨੂੰ ਪਿੰਡ ਬਾਦਲ ਵਿਖੇ ਪੁਲਿਸ ਵਲੋਂ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕਿਸਾਨ ਬੈਰੀਕੇਡ ਤੋੜ ਕੇ ਮਨਪ੍ਰੀਤ ਬਾਦਲ ਦੀ ਕੋਠੀ ਦੇ ਅੱਗੇ ਕਿਸਾਨ ਧਰਨਾ ਲਗਾ ਕੇ ਬੈਠ ਗਏ ਹਨ। ਉਨ੍ਹਾਂ ਚੇਤਵਾਨੀ ਦਿੱਤੀ ਹੈ ਕਿ ਜਿਨ੍ਹਾਂ ਚਿਰ ਸਰਕਾਰ ਮੁਆਵਜੇ ਦਾ ਪੱਕਾ ਐਲਾਨ ਨਹੀਂ ਕਰਦੀ ਉਦੋਂ ਤੱਕ ਉਹ ਇਸੇ ਤਰ੍ਹਾਂ ਲਗਾਤਾਰ ਅਣਮਿੱਥੇ ਸਮੇਂ ਲਈ ਧਰਨਾ ਲਗਾਈ ਰੱਖਣਗੇ। ਪਿਛਲੇ ਦਿਨੀਂ ਨਰਮੇ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨਾਂ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ ਸੀ। ਪੀੜ੍ਹਤ ਕਿਸਾਨਾਂ ਨੂੰ ਯੋਗ ਬਣਦਾ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਮਾਲਵਾ ਬੈਲਟ ਦੇ ਪੰਜ ਜਿਲ੍ਹਿਆਂ ਦੇ ਕਿਸਾਨ ਯੂਨੀਅਨ ਉਗਰਾਹਾਂ ਦੇ ਹਜਾਰਾਂ ਦੀ ਗਿਣਤੀ ਵਿਚ ਕਿਸਾਨਾਂ ਅਤੇ ਔਰਤਾਂ ਨੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਰਾਉ ਕਰਨ ਲਈ ਪਿੰਡ ਬਾਦਲ ਪੁੱਜੇ। ਉਨ੍ਹਾਂ ਕਿਹਾ ਕਿਸਾਨਾਂ ਵਲੋਂ ਲੰਗਰ ਪਾਣੀ ਦਾ ਪੂਰਾ ਪ੍ਰਬੰਧ ਹੈ ਜਿਨ੍ਹਾਂ ਚਿਰ ਸਰਕਾਰ ਕਿਸਾਨ ਨੂੰ 60 ਹਜਾਰ ਪ੍ਰਤੀ ਏਕੜ ਅਤੇ 30 ਹਜਾਰ ਮਜਦੂਰ ਨੂੰ ਮੁਆਵਜੇ ਦਾ ਐਲਾਨ ਨਹੀਂ ਕਰਦੀ ਉਦੋੰ ਤੱਕ ਉਨ੍ਹਾਂ ਦਾ ਧਰਨਾ ਇਸੇ ਤਰ੍ਹਾਂ ਲਗਾਤਾਰ ਦਿਨ ਰਾਤ ਜਾਰੀ ਰਹੇਗਾ।

Leave a Reply

Your email address will not be published. Required fields are marked *

Back to top button