Malout News
ਕੈਂਟਰ ਦੀ ਲਪੇਟ ‘ਚ ਆਉਣ ਕਾਰਨ ਵਿਅਕਤੀ ਦੀ ਮੌਤ
ਮਲੋਟ (ਗੋਇਲ)- ਪਿੰਡ ਕੱਟਿਆਂਵਾਲੀ ਵਿਖੇ ਵਾਪਰੇ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਇਕਬਾਲ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਬਹਾਵਲਬਸੀ ਨੇ ਦੱਸਿਆ ਕਿ ਉਸ ਦਾ ਪਿਤਾ ਹਰਜੀਤ ਸਿੰਘ ਮੋਟਰਸਾਈਕਲ ‘ਤੇ ਅਤੇ ਉਹ ਆਪਣੀ ਕਾਰ ਰਾਹੀਂ ਇਕੱਠੇ ਕਿਸੇ ਕੰਮ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਕੱਟਿਆਂਵਾਲੀ ਦੇ ਗੁਰਦੁਆਰਾ ਸਾਹਿਬ ਕੋਲ ਪੁੱਜੇ ਤਾਂ ਇਕ ਤੇਜ਼ ਰਫਤਾਰ ਕੈਂਟਰ ਚਾਲਕ ਨੇ ਲਾਪਰਵਾਹੀ ਨਾਲ ਕੈਂਟਰ ਮੋਟਰਸਾਈਕਲ ਵਿਚ ਮਾਰ ਦਿੱਤਾ, ਜਿਸ ਕਾਰਨ ਉਸ ਦੇ ਪਿਤਾ ਹਰਜੀਤ ਸਿੰਘ ਦੇ ਸਿਰ ‘ਤੇ ਸੱਟਾਂ ਲੱਗਣ ਕਾਰਨ ਮੌਤ ਹੋ ਗਈ। ਥਾਣਾ ਕਬਰਵਾਲਾ ਪੁਲਸ ਨੇ ਇਸ ਮਾਮਲੇ ‘ਚ ਕਰਵਾਈ ਕਰਦਿਆਂ ਇਕਬਾਲ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਕੈਂਟਰ ਚਾਲਕ ਸੁਖਵਿੰਦਰ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਕਪੂਰਥਲਾ ਖਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।