ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਲਈ ਵਾਹਨ ਰਵਾਨਾ

ਸ੍ਰੀ ਮੁਕਤਸਰ ਸਾਹਿਬ:- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲੇ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਵਾਹਨ ਰਵਾਨਾ ਕੀਤੇੇ ਗਏ ਹਨ। ਇੰਨਾਂ ਨੂੰ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਨੇ ਰਵਾਨਾ ਕੀਤਾ। ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਰਿਚਾ ਅਤੇ ਜ਼ਿਲਾ ਖੇੇਤੀਬਾੜੀ ਅਫ਼ਸਰ ਸ. ਬਲਜਿੰਦਰ ਸਿੰਘ ਬਰਾੜ ਵੀ ਹਾਜ਼ਰ ਸਨ। ਇਸ ਮੌਕੇ ਜਿਲੇ ਦੇੇ ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਨਾ ਸਗੋਂ ਇਸਦਾ ਢੁੱਕਵਾਂ ਹੱਲ ਕਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਸੁਝਾਏ ਗਏੇ ਤਰੀਕਿਆਂ ਨਾਲ ਪਰਾਲੀ ਪ੍ਰਬੰਧਨ ਕਰਨ।
ਜ਼ਿਲਾ ਖੇਤੀਬਾਡੀ ਅਫ਼ਸਰ ਸ.ਬਲਜਿੰਦਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਅੱਜ ਇਥੇੇ 3 ਪ੍ਰਚਾਰ ਵਾਹਨ ਰਵਾਨਾ ਕੀਤੇ ਗਏ ਹਨ ਜਦ ਕਿ ਇਕ ਹੋਰ ਵਾਹਨ ਲੰਬੀ ਤੋਂ ਰਵਾਨਾ ਕੀਤਾ ਜਾ ਰਿਹਾ ਹੈ। ਆਤਮਾ ਦੇ ਪ੍ਰੋਜੈੈਕਟਰ ਡਾਇਰੈਕਟਰ ਸ. ਕਰਨਜੀਤ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਖੇਤ ਵਿਚ ਮਿਲਾਉਣ ਨਾਲ ਕਿਸਾਨ ਦੇ ਖੇਤੀ ਖਰਚੇ ਘੱਟ ਜਾਂਦੇ ਹਨ।