District NewsMalout News

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਲੰਬੀ ਢਾਬ ਬਲਾਕ ਵਿਖੇ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਮਲੋਟ: ਖੇਤੀਬਾੜੀ ਵਿਭਾਗ ਵੱਲੋਂ ਫਸਲੀ ਵਿਭਿੰਨਤਾ ਸਕੀਮ ਅਧੀਨ ਪਿੰਡ ਲੰਬੀ ਢਾਬ ਬਲਾਕ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਸੁਖਵਿੰਦਰ ਸਿੰਘ, ਏ.ਈ.ਓ ਸਰਕਲ ਗੁਲਾਬੇਵਾਲਾ ਨੇ ਕਿਸਾਨਾਂ ਨੂੰ ਆਉਣ ਵਾਲੇ ਸੀਜ਼ਨ ਦੌਰਾਨ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਅਗਾਊ ਪ੍ਰਬੰਧਨ ਲਈ ਨਰਮੇ ਦੀ ਰਹਿੰਦ-ਖੂੰਹਦ ਨੂੰ ਨਸ਼ਟ ਕਰਨ ਅਤੇ ਖੇਤਾਂ ਦੇ ਵੱਟਾ ਬੰਨਿਆਂ ਨੂੰ ਸਾਫ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਣਕ ਵਿੱਚ ਪੀਲੀ ਕੁੰਗੀ ਦੀ ਰੋਕਥਾਮ ਲਈ ਫਸਲ ਉਪਰ ਸਿਫਾਰਸ਼ਸੁਦਾ ਛਿੜਕਾਅ ਕਰਨ ਲਈ ਵੀ ਕਿਹਾ ਅਤੇ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸਕੀਮ ਦਾ ਲਾਭ ਲੈਣ ਲਈ ਸਾਰੇ ਕਿਸਾਨਾਂ ਨੂੰ ਈ.ਕੇ.ਵਾਈ.ਸੀ ਕਰਵਾਉਣ ਯਕੀਨੀ ਲਈ ਕਿਹਾ। ਇਸ ਮੌਕੇ ਸ਼੍ਰੀ ਹਰਭਜਨ ਸਿੰਘ ਐਗਰੀਕਲਚਰ ਸਬ ਇੰਸਪੈਕਟਰ ਨੇ ਖੇਤੀਬਾੜੀ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਸੰਬੰਧੀ ਕਿਸਾਨਾਂ ਨੂੰ ਜਾਣੂੰ ਕਰਵਾਇਆ।

Author: Malout Live

Back to top button