District NewsMalout News

ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਨੇ ਪਿੰਡ ਦੂਹੇਵਾਲਾ ਵਿਖੇ ਫੁੱਟਬਾਲ ਟੂਰਨਾਮੈਂਟ ਦਾ ਕੀਤਾ ਉਦਘਾਟਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਭੈੜੀਆਂ ਆਦਤਾਂ ਤੋਂ ਬਚਾਇਆ ਜਾ ਸਕੇ। ਇਹ ਜਾਣਕਾਰੀ ਸ. ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਨੇ ਪਿੰਡ ਦੂਹੇਵਾਲਾ ਵਿਖੇ ਫੁੱਟਬਾਲ ਟੂਰਨਾਮੈਂਟ ਦੇ ਉਦਘਾਟਨ ਕਰਨ ਮੌਕੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਦਿੱਤੀ। ਉਹਨਾਂ ਕਿਹਾ ਕਿ ਸ੍ਰ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ੇ ਦੀ ਰੋਕਥਾਮ ਲਈ ਸਖਤ ਕਦਮ ਚੁੱਕੇ ਗਏ ਹਨ ਅਤੇ ਸਮਾਜ ਨੂੰ ਨਸ਼ਿਆਂ ਤੋਂ ਪ੍ਰੇਰਿਤ ਕਰਨ ਲਈ ਜਾਗਰੂਕ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਸ. ਗੁਰਮੀਤ ਸਿੰਘ ਮੀਤ ਹੇਅਰ ਖੇਡ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਖੇਡਾਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਉਹਨਾਂ ਖਿਡਾਰੀਆਂ ਨੂੰ ਕਿਹਾ ਕਿ ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਉੱਥੇ ਇਹ ਖਿਡਾਰੀਆਂ ਦੀ ਬਹੁਪੱਖੀ ਸਖਸ਼ੀਅਤ ਦਾ ਵਿਕਾਸ ਵੀ ਕਰਦੀਆਂ ਹਨ। ਇਸ ਮੌਕੇ ਤੇ ਉਹਨਾਂ ਪਿੰਡ ਦੇ ਖੇਡ ਗਰਾਂਊਂਡ ਲਈ ਆਪਣੇ ਅਖਤਿਆਰੀ ਫੰਡ ਵਿੱਚ 4 ਲੱਖ 25 ਹਜ਼ਾਰ ਰੁਪਏ ਦੀ ਗਰਾਂਟ ਵੀ ਜਾਰੀ ਕੀਤੀ ਅਤੇ ਖਿਡਾਰੀਆਂ ਅਤੇ ਟੂਰਨਾਂਮੈਂਟ ਕਮੇਟੀ ਦਾ ਹੌਸਲਾ ਅਫਜਾਈ ਤੇ ਵਧਾਈ ਵੀ ਦਿੱਤੀ। ਇਸ ਮੌਕੇ ਤੇ ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਫੌਜੀ, ਗੁਰਮੀਤ ਸਿੰਘ ਪ੍ਰਧਾਨ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ ਕੈਨੇਡਾ, ਸਰਬਜੀਤ ਸਿੰਘ ਫੌਜੀ, ਗੁਰਸੇਵਕ ਸਿੰਘ ਭੋਲਾ, ਸੁਖਚੈਨ ਸਿੰਘ, ਗੁਰਸੇਵਕ ਸਿੰਘ ਮਾਸਟਰ, ਅਮਰਜੀਤ ਸਿੰਘ, ਜਸਵਿੰਦਰ ਸਿੰਘ ਪੀ.ਟੀ ਆਦਿ ਹਾਜ਼ਿਰ ਸਨ।

Author: Malout Live

Back to top button