District NewsMalout News

ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿ਼ਲ੍ਹਾ ਪੱਧਰੀ ਰੋਜ਼ਗਾਰ ਮੇਲੇ ਦਾ ਆਯੋਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਜਿਲ੍ਹਾ ਪ੍ਰਸ਼ਾਸ਼ਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ ਅੱਜ ਜਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ, ਸ਼੍ਰੀ ਵਿਨੀਤ ਕੁਮਾਰ, ਆਈ.ਏ.ਐੱਸ ਨੇ ਕੀਤੀ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮਿਸ. ਰਾਜਦੀਪ ਕੌਰ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਵਿੱਚ 30 ਤੋਂ ਵੱਧ ਕੰਪਨੀਆ ਵੱਲੋਂ ਭਾਗ ਲਿਆ ਅਤੇ ਇਹ ਕੰਪਨੀਆਂ 3000 ਤੋਂ ਵੱਧ ਨੋਕਰੀਆ ਲੈ ਕਿ ਇਸ ਮੇਲੇ ਵਿੱਚ ਹਾਜ਼ਰ ਹੋਈਆਂ ਹਨ। ਇਸ ਮੇਲੇ ਵਿੱਚ 1700 ਤੋਂ ਵੱਧ ਪ੍ਰਾਰਥੀਆਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰਧਾਨ ਡਾ. ਸੰਦੀਪ ਸਿੰਘ, ਪ੍ਰਿੰਸੀਪਲ ਸੰਦੀਪ ਜ਼ਿੰਦਲ, ਜਿਲ੍ਹਾ ਰੋਜ਼ਗਾਰ ਉਤੱਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ਼੍ਰੀ ਅਸ਼ੋਕ ਜ਼ਿੰਦਲ, ਪਲੇਸਮੈਟ ਅਫ਼ਸਰ ਸ਼੍ਰੀ ਦਲਜੀਤ ਸਿੰਘ ਬਰਾੜ, ਦੇਸ਼ ਭਗਤ ਯੂਨੀਵਰਸਿਟੀ ਦੇ ਪਲੇਸਮੈਂਟ ਅਫ਼ਸਰ ਮਿਸ ਪੂਜਾ ਕਥੂਰੀਆ ਅਤੇ ਜਿਲ੍ਹਾ ਰੋਜ਼ਗਾਰ ਦਫ਼ਤਰ ਦਾ ਸਮੂਹ ਸਟਾਫ ਵਿਸ਼ੇਸ ਤੋਰ ਤੇ ਹਾਜ਼ਰ ਸਨ। ਇਸ ਮੇਲੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਭਵਿੱਖ ਵਿੱਚ ਵੀ ਇਸ ਤਰ੍ਹਾ ਦੇ ਰੋਜ਼ਗਾਰ ਮੇਲਿਆਂ ਦਾ ਪ੍ਰਬੰਧ ਕੀਤਾ ਜਾਵੇਗਾ, ਤਾਂ ਜ਼ੋ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

Author : Malout Live

Leave a Reply

Your email address will not be published. Required fields are marked *

Back to top button