ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਦਿੱਤਾ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ
ਮਲੋਟ:- ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਪੌਦੇ ਲਗਾ ਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ। ਇਸ ਮੌਕੇ ਤੇ ਬੱਚਿਆਂ ਨੇ ਦੀਵੇ, ਮੋਮਬੱਤੀਆਂ ਅਤੇ ਦੀਵਾਲੀ ਨਾਲ ਸੰਬੰਧਿਤ ਕਾਰਡ ਅਤੇ ਸ਼ਾਨਦਾਰ ਸਜਾਵਟੀ ਲੜੀ ਬਣਾ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਬਿਨਾਂ ਵੱਖ-ਵੱਖ ਹਾਊਸਾਂ ਵਿੱਚੋਂ ਨਾਮਜਦ ਵਿਦਿਆਰਥੀਆਂ ਦੁਆਰਾ ਆਪਣੀ ਹਾਊਸ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ
ਦੀ ਸੌਂਹ ਚੁੱਕੀ ਅਤੇ ਮੈਡਮ ਸੋਨੀਆ ਸ਼ਰਮਾ ਨੇ ਬੱਚਿਆਂ ਨੂੰ ਡੇਂਗੂ ਵਰਗੀ ਭਿਆਨਕ ਮਹਾਂਮਾਰੀ ਦੇ ਲੱਛਣਾਂ, ਬਚਾਅ ਅਤੇ ਸਾਵਧਾਨੀਆਂ ਸੰਬੰਧੀ ਜਾਣਕਾਰੀ ਦਿੱਤੀ। ਚੇਅਰਮੈਨ ਗੁਰਦੀਪ ਸਿੰਘ ਸੰਧੂ, ਪ੍ਰਿੰਸੀਪਲ ਮੈਡਮ ਅਮਰਜੀਤ ਨਰੂਲਾ, ਕਮੇਟੀ ਮੈਂਬਰਜ਼ ਅਤੇ ਸਮੂਹ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਉਹਨਾਂ ਵਿੱਚ ਛੁਪੇ ਹੁਨਰ ਨੂੰ ਨਿਖਾਰਨ ਲਈ ਉਤਸ਼ਾਹਿਤ ਕੀਤਾ ਅਤੇ ਬੱਚਿਆਂ ਨੂੰ ਲੋੜਵੰਦਾਂ ਦੀ ਮੱਦਦ ਕਰਨ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਂਦਿਆਂ ਰੁੱਖ ਲਗਾ ਕੇ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ।