Malout News
ਟੀ.ਬੀ. ਦੀ ਬਿਮਾਰੀ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਮਲੋਟ:– ਸਥਾਨਕ ਗੁਰੂ ਰਵਿਦਾਸ ਨਗਰ ਵਿਖੇ ਟੀ.ਬੀ. ਨਾਟ ਵੈਨ ਲੋਕਾਂ ਦੇ ਟੀ.ਬੀ. ਸਬੰਧੀ ਜਾਂਚ ਕਰਨ ਲਈ ਪਹੁੰਚੀ ਤੇ ਨਗਰ ਨਿਵਾਸੀਆਂ ਦੀ ਟੀ.ਬੀ. ਸਬੰਧੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਟੀ.ਬੀ. ਦੀ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਥਾਨਕ ਸਰਕਾਰੀ ਹਸਪਤਾਲ ਦੇ ਐੱਸ.ਐੱਮ.ਓ. ਗੁਰਚਰਨ ਸਿੰਘ ਅਤੇ ਛਾਤੀ ਰੋਗਾਂ ਦੇ ਮਾਹਿਰ ਡਾ: ਸੁਨੀਲ ਅਰੋੜਾ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਲੋਕਾਂ ਟੀ.ਬੀ. ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਨਗਰ ਨਿਵਾਸੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਕੁਝ ਸਾਵਧਾਨੀਆਂ ਵਰਤਣ ਨਾਲ ਟੀ.ਬੀ. ਤੋਂ ਬਚਿਆ ਜਾ ਸਕਦਾ ਹੈ ਤੇ ਜਿਨ੍ਹਾਂ ਲੋਕਾਂ ਨੂੰ ਟੀ.ਬੀ. ਦਾ ਰੋਗ ਹੈ, ਉਨ੍ਹਾਂ ਨੂੰ ਲਗਾਤਾਰ ਦਵਾਈ ਖਾਣੀ ਚਾਹੀਦੀ ਹੈ ਅਤੇ ਪਰਹੇਜ਼ ਕਰਨਾ ਚਾਹੀਦਾ ਹੈ ਤਾਂ ਜੋ ਟੀ.ਬੀ. ਦੀ ਬਿਮਾਰੀ ਤੋਂ ਛੁਟਕਾਰਾ ਪਾਇਆ ਜਾ ਸਕੇ । ਇਸ ਮੌਕੇ ਡਾ: ਅਜੈ ਕਾਲੀਆ, ਗੌਰਵ ਬਜਾਜ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ ।