ਡਿਪਟੀ ਕਮਿਸ਼ਨਰ ਨੇ ਰੋਡ ਸਵੀਪਰ ਮਸ਼ੀਨ ਦਾ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ:- ਨਗਰ ਕੌਸਲ ਸ੍ਰੀ ਮੁਕਤਸਰ ਸਾਹਿਬ ਵਲੋਂ ਲੋਕਾਂ ਨੂੰ ਸਾਫ ਸਫਾਈ ਸਹੂਲਤਾ ਪ੍ਰਦਾਨ ਕਰਨ ਲਈ ਹਮੇਸ਼ਾ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇਗ ਇਸ ਗੱਲ ਦਾ ਪ੍ਰਗਟਾਵਾ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਰੋਡ ਸਵੀਪਰ ਮਸ਼ੀਨ ਦਾ ਉਦਘਾਟਨ ਕਰਨ ਉਪਰੰਤ ਪ੍ਰਗਟ ਕੀਤੇ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮੈਡਮ ਕਰਨ ਕੌਰ ਬਰਾੜ ਸਾਬਕਾ ਐਮ.ਐਲ.ਏ ਨਗਰ ਕੌਸਲ ਦੇ ਪ੍ਰਧਾਨ ਐਚ.ਐਸ.ਬੇਦੀ, ਸ੍ਰੀ ਯਾਦਵਿੰਦਰ ਸਿੰਘ ਯਾਦੂ,ਸ੍ਰੀ ਜਿੰਮੀ ਬਰਾੜ, ਸ੍ਰੀ ਰਾਮ ਸਿੰਘ ਪੱਪੀ, ਕਾਰਜ ਸਾਧਕ ਅਫਸਰ ਬਿਪਨ ਕੁਮਾਰ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਕੌਸਲ ਵਲੋਂ ਸਵੱਛ ਭਾਰਤ ਮੁਹਿੰਮ ਨੂੰ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਪਲਾਸਟਿਕ ਮੁਕਤ ਬਨਾਉਣ ਲਈ ਯਤਨਸੀਲ ਹੈ। ਉਹਨਾਂ ਅੱਗੇ ਕਿਹਾ ਕਿ ਸ਼ਹਿਰ ਨੂੰ ਸਾਫ ਰੱਖਣ ਲਈ ਰੋਡ ਸਵੀਪਰ ਮਸ਼ੀਨ (ਵੈਕੂਓ ਮਸ਼ੀਨ) ਸਮੇਤ ਟਰੈਕਟਰ ਤੇ 25 ਲੱਖ ਰੁਪਏ ਦਾ ਖਰਚਾ ਆਇਆ ਹੈ। ਉਹਨਾਂ ਨਗਰ ਕੌਸਲ ਨੂੰ ਹਦਾਇਤ ਕੀਤੀ ਕਿ ਇਸ ਮਸ਼ੀਨ ਦੀ ਦੇਖਭਾਲ ਅਤੇ ਰੱਖ ਰਖਾਓ ਤੇ ਸੁਚੱਜਾ ਧਿਆਨ ਦਿੱਤਾ ਜਾਵੇ।