Punjab
ਤੇਜ਼ ਰਫ਼ਤਾਰ ਕਾਰਨ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ
Bhawanigarh Road Accident : ਭਵਾਨੀਗੜ੍ਹ : ਕਈ ਵਾਰ ਤੇਜ਼ ਰਫ਼ਤਾਰ ਵੱਡੇ -ਵੱਡੇ ਹਾਦਸਿਆਂ ਦਾ ਕਾਰਨ ਬਣ ਜਾਂਦੀ ਹੈ।ਅਜਿਹਾ ਹੀ ਭਿਆਨਕ ਹਾਦਸਾ ਪਿੰਡ ਪੰਨਵਾਂ ‘ਚ ਵਾਪਰਿਆ। ਇਸ ਹਾਦਸੇ ‘ਚ ਇੱਕ ਬੱਚੇ ਅਤੇ 4 ਔਰਤਾਂ ਸਮੇਤ 7 ਵਿਅਕਤੀਆਂ ਦੇ ਗੰਭੀਰ ਰੂਪ ਜਖ਼ਮੀ ਹੋ ਗਏ। ਇਸ ਹਾਦਸੇ ‘ਚ ਸਾਰੇ ਜਖ਼ਮੀ ਹੋ ਗਏ।ਜਖਮੀਆਂ ਨੂੰ ਹਸਪਤਾਲ ਪਹੁੰਚਿਆ ਜਿਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਕਾਰ ਸਵਾਰ ਜ਼ਖ਼ਮੀਆਂ ਨੂੰ ਸੰਗਰੂਰ ਹਸਪਤਾਲ ਅਤੇ ਮੋਟਰਸਾਈਕਲ ਸਵਾਰ ਜ਼ਖਮੀਆਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫਰ ਕਰ ਦਿੱਤਾ।