ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਕੱਲ੍ਹ ਹੋਵੇਗੀ ਮੀਟਿੰਗ
ਮਲੋਟ:- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਅੰਦਰ ਨੀਵੇਂ ਹੋ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਇੱਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਬਲਾਕ ਮਲੋਟ ਦੇ ਕਿਸਾਨ ਆਗੂ ਕੁਲਦੀਪ ਸਿੰਘ ਕਰਮਗੜ੍ਹ ਨੇ ਦੱਸਿਆ ਕਿ ਇਸੇ ਲੜੀ ਦੇ ਤਹਿਤ ਕੱਲ੍ਹ (22 ਮਈ) ਕਮਿਊਨਟੀ ਹਾਲ ਨੇੜੇ ਥਾਣਾ ਸਦਰ ਪਿੰਡ ਮਲੋਟ ਵਿਖੇ ਜਿਲ੍ਹਾ ਪੱਧਰੀ ਮੀਟਿੰਗ ਆਯੋਜਿਤ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਬਲਾਕ ਮਲੋਟ, ਸ਼੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਲੰਬੀ ਦੇ ਕਿਸਾਨ ਹਿੱਸਾ ਲੈਣਗੇ। ਇਸ ਮੀਟਿੰਗ ਦਾ ਮੁੱਖ ਏਜੰਡਾ ਹੈ ਨੀਵੇਂ ਹੋ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਦੇ ਲਈ ਕੀ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੀਟਿੰਗ ਵਿੱਚ ਸੂਬਾ ਆਗੂ ਬਤੌਰ ਆਬਜ਼ਰਵਰ ਸ਼ਿਰਕਤ ਕਰੇਗਾ। ਕਿਸਾਨਾਂ ਨੂੰ ਪਾਣੀ ਬਚਾਉਣ ਦੇ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਇਸ ਗੰਭੀਰ ਸਮੱਸਿਆ ਸੰਬੰਧੀ ਸਾਡੀਆਂ ਕੀ ਜਿੰਮੇਵਾਰੀਆਂ ਬਣਦੀਆਂ ਹਨ ਹਾਜ਼ਿਰ ਕਿਸਾਨਾਂ ਨੂੰ ਸੁਝਾਅ ਦਿੱਤੇ ਜਾਣਗੇ। ਇਸ ਦੌਰਾਨ ਉਨ੍ਹਾਂ ਆਮ ਵਰਗ ਦੇ ਲੋਕਾਂ ਨੂੰ ਵੀ ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ।
Author : Malout Live