District NewsMalout News

ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ ਸੋਸਾਇਟੀ ਮਧੀਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਪਹੁੰਚਾਇਆ ਜਾਵੇਗਾ ਲੰਗਰ- ਡਿਪਟੀ ਕਮਿਸ਼ਨਰ

ਮਲੋਟ:- ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ ਸੋਸਾਇਟੀ ਮਧੀਰ ਵੱਲੋਂ ਗਰੀਬ, ਲੋੜਵੰਦਾਂ ਲਈ ਚਲਾਈ ਜਾ ਰਹੀਂ ਲੰਗਰ ਦੀ ਪ੍ਰਥਾ ਨੂੰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਸਿਵਿਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਨੇ ਉਦਘਾਟਨ ਨਾਲ ਜਿ਼ਲ੍ਹੇ ਵਿੱਚ ਸ਼ੁਰੂਆਤ ਕੀਤੀ। ਇਸ ਮੌਕੇ ਤੇ ਉਹਨਾਂ ਕਿਹਾ ਕਿ ਧੰਨ ਗੁਰੂ ਰਾਮਦਾਸ ਜੀ ਲੰਗਰ ਸੋਸਾਇਟੀ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਸ਼ੁਰੂ ਕੀਤੀ ਲੰਗਰ ਦੀ ਪ੍ਰਥਾ ਇੱਕ ਸ਼ਲਾਂਘਾਯੋਗ ਉਪਰਾਲਾ ਹੈ। ਇਸ ਲੰਗਰ ਦੇ ਸ਼ੁਰੂ ਹੋਣ ਨਾਲ ਹੁਣ ਗਰੀਬ, ਲੋੜਵੰਦ ਵਿਅਕਤੀਆਂ ਨੂੰ ਸਮੇਂ-ਸਮੇਂ ਖਾਣਾ ਮੁਹੱਈਆ ਹੋ ਜਾਵੇਗਾ। ਇਸ ਮੌਕੇ ਤੇ ਸੰਸਥਾ ਨਾਲ ਸੰਬੰਧਿਤ ਗੁਰਲਿਆਕਤ ਸਿੰਘ ਨੇ ਦੱਸਿਆ ਕਿ ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ ਸੋਸਾਇਟੀ ਕੁੱਝ ਸਮਾਜ ਸੇਵੀ ਐੱਨ.ਆਰ.ਆਈ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ, ਇਹ ਪੰਜਾਬ ਵਿੱਚ ਦੂਜੀ ਰਸੋਈ ਹੈ

ਜਿੱਥੇ ਲੋੜਵੰਦਾਂ ਲਈ ਖਾਣਾ ਤਿਆਰ ਹੋਣ ਉਪਰੰਤ ਇਹ ਖਾਣਾ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਜਿਹਨਾਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਲਈ ਖਾਣਾ ਤਿਆਰ ਨਾ ਹੁੰਦਾ ਹੋਵੇ, ਤੱਕ ਵੀ ਪਹੁੰਚਾਇਆ ਜਾਵੇਗਾ। ਇਸ ਰਸੋਈ ਦੇ ਸ਼ੁਰੂ ਹੋਣ ਨਾਲ ਹੁਣ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਖਾਣਾ ਪਹੁੰਚਣਾ ਸ਼ੁਰੂ ਹੋ ਜਾਵੇਗਾ। ਇਸ ਸੰਸਥਾ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਸਵੇਰ ਵੇਲੇ ਚਾਹ, ਬਿਸਕੁਟ, ਬਰੈੱਡ, ਰਸ ਦਿੱਤੇ ਜਾਣਗੇ, ਦੁਪਹਿਰ ਦੇ ਖਾਣੇ ਵਿੱਚ ਸਬਜੀ ਰੋਟੀ ਅਤੇ ਮੌਸਮੀ ਫਲ ਅਤੇ ਰਾਤ ਦੇ ਖਾਣੇ ਵਿੱਚ ਦਾਲ ਰੋਟੀ ਪਹੁੰਚਾਈ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ ਜੇਕਰ ਆਪਾਤਕਲੀਨ ਸਥਿਤੀ ਵਿੱਚ ਕਿਸੇ ਨੂੰ ਖਾਣੇ ਦੀ ਜਰੂਰਤ ਹੋਵੇ ਤਾਂ ਉਹ ਉਹਨਾਂ ਦੀ ਸੰਸਥਾ ਨਾਲ ਮੋਬਾਇਲ ਨੰਬਰ 99143-35125 ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ.ਰੰਜੂ ਸਿੰਗਲਾ ਸਿਵਿਲ ਸਰਜਨ, ਸ.ਬੂਟਾ ਸਿੰਘ ਵੀ ਮੌਜੂਦ ਸਨ।

Leave a Reply

Your email address will not be published. Required fields are marked *

Back to top button