District News
ਨੌਜਵਾਨਾਂ ਨੂੰ ਰੋਜਗਾਰ ਬਿਓਰੋ ਵਿਖੇ ਦਿੱਤੀਆਂ ਜਾ ਰਹੀਆਂ ਸਹੁਲਤਾਂ ਬਾਰੇ ਦਿੱਤੀ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਨੌਜਵਾਨ ਨੂੰ ਰੋਜਗਾਰ ਨਾਲ ਜ਼ੋੜਨ ਲਈ ਸ਼ੁਰੂ ਕੀਤੇ ਘਰ ਘਰ ਰੋਜਗਾਰ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਜਿ਼ਲ੍ਹਾ ਰੋਜਗਾਰ ਤੇ ਕਾਰੋਬਾਰ ਬਿਓਰੇ ਵਿਖੇ ਦਿੱਤੀਆਂ ਜਾ ਰਹੀਆਂ ਸਹੁਲਤਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਅੱਜ ਸਰਕਾਰੀ ਆਈ ਟੀ ਆਈ ਮਧੀਰ ਦੇ 35 ਵਿਦਿਆਰਥੀਆਂ ਨੇ ਜਿ਼ਲ੍ਹਾ ਰੋਜਗਾਰ ਤੇ ਕਾਰੋਬਾਰ ਬਿਓਰੋ ਦਾ ਦੌਰਾ ਕੀਤਾ ਅਤੇ ਇੱਥੇ ਇੰਨ੍ਹਾਂ ਨੂੰ ਇਸ ਬਿਓਰੋ ਤੋਂ ਕਿਵੇਂ ਲਾਭ ਲੈਣਾ ਹੈ ਬਾਰੇ ਜਾਣਕਾਰੀ ਦਿੱਤੀ ਗਈ। ਜਿ਼ਲ੍ਹਾ ਰੋਜਗਾਰ ਅਫ਼ਸਰ ਸ੍ਰੀ ਹਰਮੇਸ਼ ਸਿੰਘ ਨੇ ਕਿਹਾ ਕਿ ਇੱਥੇ ਵਿਦਿਆਰਥੀਆਂ ਨੂੰ ਕਿੱਤਾ ਮੁੱਖੀ ਕੋਰਸਾਂ, ਮੁਕਾਬਲੇ ਦੀਆਂ ਪ੍ਰੀਖਿਆਵਾਂ, ਮਹਾਰਾਜਾ ਰਣਜੀਤ ਸਿੰਘ ਤੇ ਮਾਈ ਭਾਗੋ ਆਰਮਡ ਟ੍ਰੇਨਿੰਗ ਇੰਸਟੀਚਿਊਟ ਆਦਿ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਅਤੇ ਕੈਰੀਅਰ ਕੌਂਸਲਰ ਅਰਸ਼ਪ੍ਰੀਤ ਸਿੰਘ ਵੀ ਹਾਜਰ ਸਨ।