Malout News
ਪੂਰੇ ਦੇਸ਼ ‘ਚ ਧੂਮ-ਧਾਮ ਨਾਲ ਮਨਾਇਆ ਜਾਵੇਗਾ ਦੁਸਹਿਰੇ ਦਾ ਤਿਉਹਾਰ

ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਅੱਜ ਪੂਰੇ ਦੇਸ਼ ‘ਚ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਸ਼ਾਮ ਨੂੰ ਸੂਰਜ ਢਲਦਿਆਂ ਹੀ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਂਟ ਕੀਤਾ ਜਾਵੇਗਾ। ਇਸ ਤਿਉਹਾਰ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ , ਇਸ ਦੌਰਾਨ ਦੇਸ਼ ਦੀਆਂ ਵੱਖ -ਵੱਖ ਥਾਵਾਂ ‘ਤੇ ਦੁਸਹਿਰੇ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਜਾਵੇਗਾ।ਇਸ ਦੁਸਹਿਰੇ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਦੁਸਿਹਰਾ ਉਤਸਵ ਦੀ ਮੁਬਾਰਕਬਾਦ ਦਿੱਤੀ ਹੈ। ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਸਮੂਹ ਦੇਸ਼ ਵਾਸੀਆਂ ਨੂੰ ਦੁਸਹਿਰਾ ਉਤਸਵ ਦੀ ਵਧਾਈ ਦਿੰਦਿਆਂ ਕਿਹਾ ਕਿ ਦੁਸਹਿਰਾ ਬਦੀ ਉੱਪਰ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਇਹ ਸਾਨੂੰ ਇਮਾਨਦਾਰੀ ਤੇ ਸਚਾਈ ਨਾਲ ਜਿਊਣ ਦੀ ਪ੍ਰੇਰਨਾ ਦਿੰਦਾ ਹੈ। ਇਹ ਦਿਨ ਲੋਕਾਂ ਲਈ ਖ਼ੁਸ਼ੀਆਂ ਲੈ ਕੇ ਆਵੇ।