Punjab
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦਾ ਹੋਇਆ ਦਿਹਾਂਤ

ਫਿਰੋਜ਼ਪੁਰ – ਭਾਜਪਾ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦੇ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੰਮਿਤ ਸੰਸਕਾਰ ਅੱਜ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਕਮਲ ਸ਼ਰਮਾ ਦਾ ਸੰਸਕਾਰ ਫਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਨੇੜੇ ਸਥਿਤ ਸ਼ਮਸ਼ਾਨਘਾਟ ‘ਚ ਕੀਤਾ ਜਾ ਰਿਹਾ ਹੈ। ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰੀ ਮੰਤਰੀ ਦਵਿੰਦਰ ਪ੍ਰਧਾਨ, ਤਰੁਣ ਚੁੱਘ ਭਾਜਪਾ ਦੇ ਰਾਸ਼ਟਰੀ ਆਗੂ, ਮਨੋਰਜੰਨ ਕਾਲੀਆ, ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲੀਕ, ਅਸ਼ਵਨੀ ਸ਼ਰਮਾ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਦਲਜੀਤ ਸਿੰਘ ਚੀਮਾ ਅਤੇ ਪੰਜਾਬ ਦੇ ਹੋਰ ਭਾਜਪਾ ਆਗੂ ਮੌਜੂਦ ਹਨ।