Malout News

ਪੰਜਾਬ ਸਰਕਾਰ ਨਸ਼ਿਆਂ ਨੂੰ ਖਤਮ ਕਰਨ ‘ਚ ਅਸਫਲ ਰਹੀ:-ਬੀਬਾ ਕੁਲਦੀਪ ਕੌਰ ਮੋਹਲਾਂ

ਮਲੋਟ:-ਪੰਜਾਬ ਵਿਚ ਲਗਾਤਾਰ ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦੀ ਦਲਦਲ ਵਿਚ ਫਸੇ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨਸ਼ਿਆਂ ਨੂੰ ਕੰਟਰੋਲ ਕਰਨ ਵਿਚ ਅਸਫਲ ਰਹੀ ਹੈ। ਜਿਸ ਤੋਂ ਸਾਫ ਨਜ਼ਰ ਆ ਰਿਹਾ ਕਿ ਸਰਕਾਰ ਪੰਜਾਬ ਵਿਚੋਂ ਨਸ਼ੇ ਖਤਮ ਕਰਨ ਲਈ ਸੁਚੇਤ ਨਹੀਂ ਹੈ।  ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਬੀਬਾ ਕੁਲਦੀਪ ਕੌਰ ਮੋਹਲਾਂ ਸਕੱਤਰ ਇਸਤਰੀ ਅਕਾਲੀ ਦਲ ਪੰਜਾਬ ਨੇ ਕਿਹਾ ਕਿ ਕੈਪਟਨ ਸਰਕਾਰ ਜਿੱਥੇ ਨਸ਼ਿਆ ਤੇ ਕਾਬੂ ਪਾਉਣ ਵਿਚ ਅਸਫਲ ਰਹੀ ਹੈ, ਉੱਥੇ ਦਿਨ ਬ ਦਿਨ ਜਬਰ ਜਨਾਹ ਵਰਗੀਆਂ ਘਟਨਾਵਾਂ ਵਿਚ ਵੀ ਵਾਧਾ ਹੋਇਆ ਹੈ ਅਤੇ ਛੋਟੀਆਂ ਛੋਟੀਆਂ ਬੱਚੀਆਂ ਨਾਲ ਜਬਰ ਜਨਾਹ ਹੋ ਰਹੇ ਹਨ, ਦਿਨ ਦਿਹਾੜੇ ਕਤਲ,ਲੁੱਟ,ਖੋਹ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਪ੍ਰੰਤੂ ਸਰਕਾਰ ਕੁੰਭਕਰਨੀ ਨੀਦ ਸੁੱਤੀ ਪਈ ਹੈ। ਉਨ•ਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਦੀ ਸਥਿਤੀ ਨੂੰ ਕੰਟਰੋਲ ਕਰਨ ਵਿਚ ਵੀ ਬੁਰੀ ਤਰ•ਾਂ ਫੇਲ• ਹੋਈ ਹੈ, ਜਿਸ ਦੇ ਸਬੂਤ ਵਜੋਂ ਰੋਜ਼ਾਨਾ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਤੋਂ ਮਿਲਦੇ ਹਨ। ਉਨ•ਾਂ ਕਿਹਾ ਕਿ ਇੱਥੇ ਹੀ ਬਸ ਨਹੀਂ ਸੱਤਾਧਾਰੀ ਆਗੂ ਸਰਕਾਰ ਦਾ ਫਾਇਦਾ ਉਠਾ ਕੇ ਜਿੱਥੇ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ, ਉੱਥੇ ਆਪਣੇ ਚਹੇਤਿਆਂ ਤੋ ਨਾਜਾਇਜ਼ ਕਬਜੇ ਕਰਵਾ ਕੇ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ। ਭੂ ਮਾਫੀਆ ਅਤੇ ਰੇਤ ਮਾਫੀਆ ਦਾ ਇੱਥੇ ਬੋਲਬਾਲਾ ਹੈ, ਪਰ ਸਰਕਾਰ ਇਹ ਸਭ ਕੁੱਝ ਦੇਖ ਕੇ ਵੀ ਮੂਕ ਦਰਸ਼ਕ ਬਣੀ ਹੋਈ ਹੈ।

Leave a Reply

Your email address will not be published. Required fields are marked *

Back to top button