ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ ਦੀ ਅਗਵਾਈ ਵਿੱਚ ਕੀਤੀ ਗਈ ਮੀਟਿੰਗ
ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ ਦੀ ਅਗਵਾਈ ਵਿਚ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ਤੇ ਸੂਬਾ ਪ੍ਰਧਾਨ ਅਤੇ ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਦੇ ਕੌਮੀ ਵਾਈਸ ਪ੍ਰਧਾਨ ਸਤੀਸ਼ ਰਾਣਾ ਅਤੇ ਸੂਬਾ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਮਨੋਹਰ ਲਾਲ ਸ਼ਰਮਾ ਨੇ ਸੂਬਾਈ ਆਗੂਆਂ ਨੂੰ ਆਇਆਂ ਕਹਿੰਦੇ ਹੋਏ ਮੀਟਿੰਗ ਦੇ ਏਜੰਡਿਆਂ ਨੂੰ ਹਾਜ਼ਿਰ ਸਾਥੀਆਂ ਨਾਲ ਸਾਂਝਾ ਕੀਤਾ ਜੱਥੇਬੰਦੀ ਦੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਆਪਣੇ ਵਿਚਾਰ ਸਾਥੀਆਂ ਨਾਲ ਸਾਂਝੇ ਕੀਤੇ। ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਨੇ ਪਿਛਲੇ ਦਿਨੀਂ ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਦੀ ਬੇਗੂਸਰਾਏ ਬਿਹਾਰ ਵਿਖੇ ਹੋਈ ਕੌਮੀ ਕਾਨਫਰੰਸ ਦੀ ਰਿਪੋਰਟਿੰਗ ਦੇ ਨਾਲ-ਨਾਲ ਪਿਛਲੀ ਸਰਕਾਰ ਸਮੇਂ ਲੰਬੇ ਅਤੇ ਲਾਮਿਸਾਲ ਸੰਘਰਸ਼ ਜੋ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਦੇ ਝੰਡੇ ਥੱਲੇ ਅਤੇ ਪੰਜਾਬ ਯੂ.ਟੀ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਦੇ ਪਲੇਟਫਾਰਮ ਤੋਂ ਲੜੇ ਗਏ
,ਸੰਬੰਧੀ ਸੰਘਰਸ਼ਾਂ ਅਤੇ ਸਰਕਾਰ ਨਾਲ ਹੋਈਆਂ ਮੀਟਿੰਗਾਂ ਉਪਰੰਤ ਹੋਈਆਂ ਪ੍ਰਾਪਤੀਆਂ ਦਾ ਜ਼ਿਕਰ ਵੀ ਸਾਥੀਆਂ ਨਾਲ ਸਾਂਝਾ ਕੀਤਾ। ਸੂਬਾ ਪ੍ਰਧਾਨ ਨੇ ਹਾਜ਼ਰ ਸਾਥੀਆਂ ਨੂੰ ਕਾਮਰੇਡ ਕੋਮਲ ਸੈਨ ਦੀ ਯਾਦ ਵਿੱਚ ਬਣ ਰਹੇ ਭਵਨ ਲਈ ਆਪਣਾ ਬਣਦਾ ਯੋਗਦਾਨ ਦੇਣ ਲਈ ਵੀ ਸਾਥੀਆਂ ਨੂੰ ਪ੍ਰੇਰਿਤ ਕੀਤਾ ਸੂਬਾ ਪ੍ਰਧਾਨ ਨੇ ਇਸ ਮੀਟਿੰਗ ਨੂੰ ਗੌਰਮਿੰਟ ਟੀਚਰ ਯੂਨੀਅਨ ਦੇ ਸਾਬਕਾ ਪ੍ਰਧਾਨ ਕੁਲਵਿੰਦਰ ਸਿੰਘ, ਜ਼ਿਲ੍ਹਾ ਪ੍ਰੈੱਸ ਸਕੱਤਰ ਪਰਮਜੀਤ ਸਿੰਘ, ਬਲਾਕ ਪ੍ਰਧਾਨ ਵਿਕਰਮਜੀਤ ਸਿੰਘ ਸੰਧੂ ਕੁਲਬੀਰ ਜੋਸ਼ੀ, ਅਮਰੀਕ ਸਿੰਘ ਕਾਲੜਾ, ਬਲਦੇਵ ਸਿੰਘ ਬਰਾੜ, ਜੰਗਲਾਤ ਵਰਕਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਮਲਕੀਤ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨੂੰ ਵਿਸ਼ਵਾਸ ਦਿਵਾਇਆ ਕਿ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਆਗੂ ਬਲਦੇਵ ਸਿੰਘ ਸਾਹੀਵਾਲ ਨੇ ਸੂਬਾ ਪ੍ਰਧਾਨ ਅਤੇ ਆਏ ਹੋਏ ਸਾਥੀਆਂ ਦਾ ਧੰਨਵਾਦ ਕਰਨ ਦੇ ਨਾਲ-ਨਾਲ ਜੱਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ਵਾਸ ਦਿਵਾਇਆ। ਇਸ ਸਮੇਂ ਰਮੇਸ਼ ਕੁਮਾਰ ਵਰਮਾ, ਰਾਜਿੰਦਰ ਕੁਮਾਰ ਬਠਲਾ, ਗੁਰਤੇਜ ਸਿੰਘ, ਲਖਵਿੰਦਰ ਸਿੰਘ, ਮੁਖਤਿਆਰ ਸਿੰਘ, ਸੁਰਿੰਦਰ ਕੁਮਾਰ ਬਠਲਾ, ਸੁਖਦੇਵ ਸਿੰਘ, ਜਗਮੀਤ ਸਿੰਘ, ਪ੍ਰਿਤਪਾਲ ਸਿੰਘ, ਹਰਜੀਤ ਸਿੰਘ, ਰਾਜੀਵ ਕੁਮਾਰ, ਲਛਮਣ ਦਾਸ ਸ਼ਰਮਾ ਤੋ ਇਲਾਵਾ ਵੱਡੀ ਗਿਣਤੀ ਵਿੱਚ ਸਾਥੀ ਹਾਜ਼ਿਰ ਸਨ।
Author : Malout Live