Punjab
ਬਿਕਰਮ ਮਜੀਠੀਆ ਨੇ ਦਾਖਾ ਹਲਕੇ ‘ਚ ਮਨਪ੍ਰੀਤ ਇਆਲੀ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਪੰਜਾਬ ’ਚ 21 ਅਕਤੂਬਰ ਨੂੰ 4 ਵਿਧਾਨ ਸਭਾ ਹਲਕਿਆਂ ’ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਅਖਾੜਾ ਭਖ ਚੁੱਕਿਆ ਹੈ ਤੇ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਵੱਲੋਂ ਵੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਦੌਰਾਨ ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆਅੱਜ ਹਲਕਾ ਦਾਖਾ ਦੇ ਪਿੰਡ ਲੋਹਗੜ ਵਿੱਚਅਤੇ ਹੋਰ ਕਈ ਪਿੰਡਾਂ ‘ਚ ਰੈਲੀਆਂ ਕਰਨ ਪਹੁੰਚੇ ਹਨ।