Malout News
ਬੀਤੇ ਦਿਨ ਆਮ ਆਦਮੀ ਪਾਰਟੀ ਮਲੋਟ ਵੱਲੋਂ ਜੰਮੂ ਕਸ਼ਮੀਰ ਵਿੱਚ ਹੋਏ ਘੱਟ ਗਿਣਤੀ ਭਾਈਚਾਰੇ ਤੇ ਹਮਲਿਆਂ ਖਿਲਾਫ਼ ਕੈਂਡਲ ਮਾਰਚ
ਮਲੋਟ:- ਆਮ ਆਦਮੀ ਪਾਰਟੀ ਪੰਜਾਬ ਨੇ ਕੁੱਝ ਦਿਨ ਪਹਿਲਾਂ ਜੰਮੂ-ਕਸ਼ਮੀਰ ਵਿੱਚ ਹੋਏ ਘੱਟ ਗਿਣਤੀ ਭਾਈਚਾਰੇ ਤੇ ਅੱਤਵਾਦੀ ਹਮਲਿਆਂ ਖਿਲਾਫ਼ ਸੂਬਾ ਭਰ ਵਿੱਚ ਕੈਂਡਲ ਮਾਰਚ ਕੱਢ ਸ਼ਰਧਾਂਜਲੀ ਭੇਂਟ ਕਰਨ ਦਾ ਐਲਾਨ ਕੀਤਾ ਸੀ।
ਜਿਸ ਦੇ ਬਾਅਦ ਆਮ ਆਦਮੀ ਪਾਰਟੀ ਮਲੋਟ ਵੱਲੋਂ ਵੀ ਬੀਤੀ ਸ਼ਾਮ ਮੋਦੀ ਸਰਕਾਰ ਤੋਂ ਜੰਮੂ-ਕਸ਼ਮੀਰ ਵਿੱਚ ਰਹਿ ਰਹੇ ਘੱਟ ਗਿਣਤੀ ਲੋਕਾਂ ਦੀ ਸੁਰੱਖਿਆ ਲਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਜਗਦੇਵ ਸਿੰਘ ਬਾਮ ਅਤੇ ਪਰਮਜੀਤ ਸਿੰਘ ਗਿੱਲ ਸੀਨੀਅਰ ਆਗੂ, ਸਾਹਿਲ ਮੌਂਗਾ ਸੀਨੀਅਰ ਆਗੂ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢਿਆ ਗਿਆ ਅਤੇ ਨਾਅਰੇਬਾਜੀ ਵੀ ਕੀਤੀ ਗਈ। ਉਹਨਾਂ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਦੀ ਸੁਰੱਖਿਆ ਕਰਨ ਵਿੱਚ ਕੇਂਦਰ ਸਰਕਾਰ ਨਾਕਾਮ ਰਹੀ ਹੈ। ਉਹਨਾਂ ਦੀ ਮੰਗ ਹੈ ਕਿ ਜੰਮੂ-ਕਸ਼ਮੀਰ ਵਿਖੇ ਮਾਰੇ ਗਏ ਘੱਟ ਗਿਣਤੀ ਹਿੰਦੂਆਂ ਅਤੇ ਸਿੱਖਾਂ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖ਼ਤ ਸਜ਼ਾ ਦਿੱਤੀ ਜਾਵੇ।