Malout News

ਬੀ.ਕੇ.ਯੂ ਉਗਰਾਹਾਂ ਕਰੇਗੀ ਕੱਲ੍ਹ 5 ਅਕਤੂਬਰ ਨੂੰ ਵਿੱਤ ਮੰਤਰੀ ਦੇ ਘਰ ਦਾ ਘਿਰਾਉ

ਬਠਿੰਡਾ ਅਤੇ ਮਾਨਸਾ ਜਿਲ੍ਹਿਆਂ ਦੇ ਕੁੱਝ ਏਰੀਏ ਵਿੱਚ ਗੁਲਾਬੀ ਸੁੰਡੀ ਨੇ ਨਰਮੇ ਦੀ ਫਸਲ ਨੂੰ ਬਿਲਕੁੱਲ ਨਸ਼ਟ ਕਰ ਦਿੱਤਾ ਹੈ। ਜਿਨ੍ਹਾਂ ਕਿਸਾਨਾਂ ਦੀ ਨਰਮੇ ਦੀ ਫਸਲ ਤਬਾਹ ਹੋਈ ਹੈ ਉਹਨਾਂ ਨੂੰ ਖਰਾਬ ਫਸਲ ਦਾ ਮੁਆਵਜਾ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ 5 ਅਕਤੂਬਰ ਨੂੰ ਅਣ-ਮਿੱਥੇ ਸਮੇਂ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਬਾਦਲ ਪਿੰਡ ਵਿਖੇ ਰਿਹਾਇਸ਼ ਦਾ ਘਿਰਾਓ ਕਰੇਗੀ। ਜਾਣਕਾਰੀ ਦਿੰਦਿਆ ਬਲਾਕ ਮਲੋਟ ਦੇ ਆਗੂ ਕੁਲਦੀਪ ਸਿੰਘ ਕਰਮਗੜ੍ਹ ਨੇ ਦੱਸਿਆਂ ਕਿ ਉਗਰਾਹਾਂ ਦੀ ਪੰਜ ਜਿਲ੍ਹਿਆਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਬਠਿੰਡਾ, ਫਾਜਿਲਕਾ ਅਤੇ ਮਾਨਸਾ ਦੇ ਕਿਸਾਨ ਖਰਾਬ ਹੋਈ ਫਸਲ ਦਾ ਮੁਆਵਜਾ ਦਿਵਾਉਣ ਲਈ ਵਿੱਤ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ। ਬੇਸ਼ੱਕ ਮੁੱਖ ਮੰਤਰੀ ਸਾਹਿਬ ਨੇ ਖਰਾਬ ਹੋਈ ਨਰਮੇਂ ਦੀ ਫਸਲ ਦੀ ਗਿਰਦਾਵਰੀ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ ਪਰ ਹਾਲੇ ਤੱਕ ਮੁਆਵਜਾ ਦੇਣ ਦੀ ਪ੍ਰਕਿਰਿਆ ਸ਼ੂਰੁ ਨਹੀ ਹੋਈ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਖਰਾਬ ਫਸਲ ਦੀ ਗਿਰਦਾਵਰੀ ਕਰਵਾ ਕਰਾ ਕੇ ਪੀੜਿਤ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਧਰਨੇ ਪ੍ਰਦਰਸ਼ਨ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ।

Leave a Reply

Your email address will not be published. Required fields are marked *

Back to top button