ਭਗਵਾਨ ਪੁਰਾ ਦੇ ਉਘੇ ਕਿਸਾਨ ਸ਼ਮਸ਼ੇਰ ਸਿੰਘ ਸੰਧੂ ਭਾਜਪਾ ਵਿੱਚ ਹੋਏ ਸ਼ਾਮਿਲ

ਮਲੋਟ (ਆਰਤੀ ਕਮਲ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰਨੀ ਮੈਂਬਰ ਸ਼੍ਰੀ ਸਤੀਸ਼ ਅਸੀਜਾ ਜੀ ਦੀ ਪ੍ਰੇਰਨਾ ਅਤੇ ਭਾਜਪਾ ਕਿਸਾਨ ਮੋਰਚਾ ਦੇ ਜਿਲ•ਾ ਪ੍ਰਧਾਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਪਿੰਡ ਭਗਵਾਨ ਪੁਰਾ ਦੇ ਉੱਘੇ ਕਿਸਾਨ ਸ਼ਮਸ਼ੇਰ ਸਿੰਘ ਸੰਧੂ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਿਲ ਹੋ ਗਏ । ਇਹ ਜਾਣਕਾਰੀ ਦਿੰਦਿਆਂ ਭਾਜਪਾ ਮੰਡਲ ਮਲੋਟ ਦੇ ਪ੍ਰਧਆਨ ਸੋਮ ਕਾਲੜਾ ਨੇ ਦੱਸਿਆ ਕਿ ਸ. ਸੰਧੂ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਕੰਮਾਂ ਅਤੇ ਦੇਸ਼ ਪ੍ਰਤੀ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਿਲ ਹੋਏ ਹਨ ਅਤੇ ਉਹਨਾਂ ਨੂੰ ਭਾਜਪਾ ਦੇ ਜਿਲ•ਾ ਪ੍ਰਧਾਨ ਰਜੇਸ਼ ਪਠੇਲਾ ਵਲੋਂ ਪਾਰਟੀ ਦਾ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ । ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰ ਵਿਅਕਤੀ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ । ਇਸ ਮੌਕੇ ਭਾਜਪਾ ਮਲੋਟ ਦੇ ਪ੍ਰਧਾਨ ਸੋਮਨਾਥ ਕਾਲੜਾ ਤੋਂ ਇਲਾਵਾ ਲੋਕ ਪਰਿਯ ਸ਼ਰਮਾ, ਸੀਤਾ ਰਾਮ ਖੱਟਕ, ਪ੍ਰਵੀਨ ਮਦਾਨ, ਮਹਿਲ ਸਿੰਘ ਮੈਂਬਰ ਪੰਚਾਇਤ, ਬਲਦੇਵ ਸਿੰਘ ਸੰਧੂ, ਗੁਰਭੇਜ ਸਿੰਘ, ਕੁਲਵਿੰਦਰ ਸਿੰਘ ਸੰਧੂ, ਰਸ਼ਪਾਲ ਸਿੰਘ ਬਰਾੜ, ਮਹਿਕ ਸੰਧੂ, ਅਜੈ ਬਰਾੜ, ਮਹਿੰਦਰ ਸਿੰਘ ਸਿੱਧੂ, ਡਾ ਬਲਜਿੰਦਰ ਸਿੰਘ ਸੰਧੂ, ਨਿਸ਼ਾਨ ਸਿੰਘ, ਸੁਖਜਿੰਦਰ ਸਿੰਘ, ਗੁਰਮੀਤ ਸਿੰਘ ਸੰਧੂ, ਸੋਨੀ ਸੰਧੂ, ਜਸ਼ਨਦੀਪ ਸੰਧੂ ਆਦਿ ਹਾਜ਼ਰ ਸਨ