India News
ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ‘ਚ ਕਾਰਵਾਈ, 44 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਨਵੀਂ ਦਿੱਲੀ, 2 ਜੁਲਾਈ- ਪੰਜਾਬ ਨੈਸ਼ਨਲ ਬੈਂਕ (ਪੀ. ਐੱਨ. ਬੀ.) ਘਪਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਹਾਈਕੋਰਟ ਨੇ ਵੱਡੀ ਕਾਰਵਾਈ ਕੀਤੀ ਹੈ। ਹਾਈਕੋਰਟ ਨੇ ਨੀਰਵ ਮੋਦੀ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਦੇ ਹੁਕਮ ਤੋਂ ਬਾਅਦ ਉਸ ਦੇ 44.41 ਕਰੋੜ ਰੁਪਏ ਦੀ ਕੀਮਤ ਵਾਲੇ ਚਾਰ ਬੈਂਕ ਖਾਤਿਆਂ ਨੂੰ ਜ਼ਬਤ ਕੀਤਾ ਗਿਆ ਹੈ। ਇਹ ਕੰਪਨੀ ਬ੍ਰਿਟਿਸ਼ ਵਰਜਨ ਆਈਸਲੈਂਡ ਦੇ ਨਾਂ ਤੋਂ ਰਜਿਸਟਰ ਹੈ, ਜਿਸ ‘ਚ ਪੂਰਵੀ ਮੋਦੀ ਅਤੇ ਮਯੰਕ ਮਹਿਤਾ ਦੇ ਨਾਂ ਸ਼ਾਮਲ ਹਨ।