Malout News
ਮਲੋਟ ਵਿਖੇ ਦਿਵਿਆਂਗ ਵਿਅਕਤੀਆਂ ਦੇ ਕੈਪ ਵਿਚ 602 ਨੇ ਲਾਹਾ ਲਿਆ
ਮਲੋਟ:- ਬੀਤੇ ਦਿਨ ਜਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤੇ ਐੱਸ.ਡੀ.ਐਮ ਮਲੋਟ ਓਮ ਪ੍ਰਕਾਸ਼ ਦੀ ਅਗਵਾਈ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵੱਲੋਂ ਸਮਾਜਸੇਵੀ ਜਥੇਬੰਦੀਆਂ ਅਤੇ ਜੀ.ਓ.ਜੀ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਲਈ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ।
ਜਿਸ ਵਿੱਚ ਸੀ.ਡੀ.ਪੀ.ਓ ਮਲੋਟ ਪੰਕਜ ਮੋਰੀਆ ਅਤੇ ਜੀ.ਓ.ਜੀ ਇੰਚਾਰਜ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਕੈਂਪ ਵਿਚ ਕੁੱਲ 602 ਵਿਅਕਤੀ ਲਾਹਾ ਲਿਆ। ਸਮਾਜਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ਮਨੋਜ ਅਸੀਜਾ ਅਤੇ ਪ੍ਰਧਾਨ ਰਜਿੰਦਰ ਪਪਨੇਜਾ ਵੱਲੋਂ ਲੰਗਰ ਦੀ ਸੇਵਾ ਨਿਭਾਈ। ਇਸ ਮੌਕੇ ਸਿਵਲ ਹਸਪਤਾਲ ਤੋਂ ਮਾਹਰ ਡਾਕਟਰਾਂ ਦੀ ਟੀਮ ਸਮੇਤ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਸਬੀਰ ਕੌਰ ਅਤੇ ਨਗਰ ਕੌਂਸਲ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਨੇ ਸ਼ਿਰਕਤ ਕੀਤੀ।