District NewsMalout News
ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਲਈ ਜਿਲ੍ਹੇ ਦੇ ਸਮੂਹ ਡੀ.ਸੀ ਅਤੇ ਐੱਸ.ਐੱਸ.ਪੀ ਨਾਲ ਕੀਤੀ ਮੀਟਿੰਗ
ਮਲੋਟ (ਪੰਜਾਬ):- ਮੁੱਖ ਮੰਤਰੀ ਪੰਜਾਬ ਵੱਲੋਂ ਵੱਧ ਰਹੇ ਨਸ਼ਿਆ ਤੇ ਠੱਲ੍ਹ ਪਾਉਣ ਦੇ ਲਈ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਾਰੇ ਜਿਲ੍ਹਿਆ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਤੋਂ ਇਲਾਵਾ ਹੋਰ ਉੱਚ ਅਧਿਕਾਰੀਆ ਨਾਲ ਮੀਟਿੰਗ ਕੀਤੀ ਗਈ ਅਤੇ ਨਸ਼ੇ ਦੀ ਤੇ ਠੱਲ੍ਹ ਪਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਸ਼ੇ ਖਿਲਾਫ ਅਸੀ ਵੱਡੀ ਜੰਗ ਛੇੜ ਰਹੇ ਹਾਂ
ਅਤੇ ਨਸ਼ੇ ਦੇ ਵਪਾਰ ਤੇ ਫੁੱਲ ਸਟਾਪ ਲੱਗਣ ਤੱਕ ਨਹੀ ਰੁਕਾਂਗੇ ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ ਤੇ ਯੋਜਨਾ ਬਣਾਈ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਅਗਰ ਕੋਈ ਨਸ਼ਾ ਵੇਚਦਾ ਫੜ੍ਹਿਆ ਜਾਂਦਾ ਹੈ ਤਾਂ ਬਖਸ਼ਿਆ ਨਾ ਜਾਵੇ।
Author : Malout Live