District NewsMalout News

ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਚੱਲ ਰਹੇ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖਿਲ ਕਰਕੇ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ: ਡਾ. ਰੰਜੂ ਸਿੰਗਲਾ ਸਿ ਵਲ ਸਰਜਨ

ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਕਿੰਨ੍ਹਾ ਵੀ ਨਸ਼ਾ ਕਰਦਾ ਹੋਵੇ, ਬਿਨਾ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ: ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ

ਮਲੋਟ (ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੇ ਸ਼੍ਰੀ ਵਿਨੀਤ ਕੁਮਾਰ ਆਈ.ਏ.ਐੱਸ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਨਸ਼ਿਆਂ ਨੂੰ ਖਤਮ ਕਰਨ ਲਈ ਪੁਲਿਸ ਵਿਭਾਗ ਵੱਲੋਂ ਹਰ ਰੋਜ ਨਸ਼ੇ ਦੇ ਸੁਦਾਗਰਾਂ ਨੂੰ ਫੜਿਆ ਜਾ ਰਿਹਾ ਹੈ, ਹੈ ਉੱਥੇ ਹੀ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਨਸ਼ੇ ਛੱਡਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਨਸ਼ਾ ਛੁਡਾਉ ਕੇਂਦਰ ਸਥਾਪਿਤ ਕੀਤੇ ਗਏ ਹਨ,ਜਿੱਥੇ ਕਿ ਨਸ਼ਾ ਪੀੜਿਤ ਵਿਅਕਤੀਆਂ ਨੂੰ ਦਾਖਿਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿੱਚ ਬਿਨ੍ਹਾਂ ਤਕਲੀਫ ਤੋਂ ਬਿਲਕੁੱਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ ਅਤੇ ਜਿਲ੍ਹੇ ਵਿੱਚ ਪ੍ਰਾਇਵੇਟ ਨਸ਼ਾ ਛੁਡਾਉ ਹਸਪਤਾਲਾਂ ਵਿੱਚ ਵੀ ਦਾਖਿਲ ਕਰਕੇ ਬਿਨ੍ਹਾਂ ਤਕਲੀਫ ਤੋਂ ਨਸ਼ਾ ਛੁਡਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਤੋਂ ਬਾਅਦ ਕੋਈ ਵੀ ਵਿਅਕਤੀ ਪੁਨਰਵਾਸ ਕੇਂਦਰ ਥੇਹੜੀ ਵਿਖੇ ਦਾਖਿਲ ਹੋ ਸਕਦਾ ਹੈ,

ਜਿੱਥੇ ਕੇ ਉਸਨੂੰ ਲੋੜੀਂਦੀ ਮੈਡੀਕਲ ਸਹਾਇਤਾ ਦੇ ਨਾਲ ਖਾਣਾ ਵੀ ਬਿਲਕੁੱਲ ਮੁਫਤ ਦਿੱਤਾ ਜਾਂਦਾ ਹੈ ਅਤੇ 2 ਤੋਂ 6 ਮਹੀਨੇ ਤੱਕ ਵਿਅਕਤੀ ਇੱਥੇ ਰਹਿ ਸਕਦਾ ਹੈ, ਜਿੱਥੇ ਕੇ ਮਾਹਿਰ ਕੋਂਸਲਰਾਂ ਵੱਲੋਂ ਉਨ੍ਹਾਂ ਦੀ ਰੋਜਾਨਾ ਕਾਊਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਨਸ਼ਾ ਨਾ ਕਰਨ। ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਨਸ਼ਾ ਰੋਗੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿ ਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਡਾ . ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਕਿੰਨ੍ਹਾਂ ਵੀ ਨਸ਼ਾ ਕਰਦਾ ਹੋਵੇ, ਬਿਨ੍ਹਾਂ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ। ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਪੀੜ੍ਹਿਤ ਵਿਅਕਤੀਆਂ ਨੂੰ ਛੁਡਾਉ ਕੇਂਦਰਾਂ ਵਿੱਚ ਆ ਕੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਹਸਪਤਾਲਾਂ ਵਿੱਚ ਦਾਖਿਲ ਹੋ ਕੇ ਨਸ਼ਾ ਨਹੀ ਛੱਡ ਸਕਦੇ ਉਨ੍ਹਾ ਲਈ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਵਿੱਚ 19 ਓਟ ਸੈਂਟਰ ਖੋਲੇ ਗਏ ਹਨ ਜਿੱਥੇ ਕੇ ਨਸ਼ਾ ਪੀੜ੍ਹਿਤ ਵਿਅਕਤੀਆਂ ਨੂੰ ਬਿਨ੍ਹਾਂ ਦਾਖਿਲ ਕੀਤੇ ਨਸ਼ਾ ਛੱਡਣ ਲਈ ਮੁਫਤ ਦਵਾਈ ਦਿੱਤੀ ਜਾਂਦੀ ਹੈ।

Author: Malout Live

Leave a Reply

Your email address will not be published. Required fields are marked *

Back to top button