Malout News
ਮੋਰਿੰਡਾ ਵਿਖੇ ਮੁੱਖ ਮੰਤਰੀ ਦੇ ਘਰ ਅੱਗੇ ਰੈਲੀ ਕਰਨ ਲਈ ਮਲੋਟ ਤੋਂ ਮੁਲਾਜ਼ਮਾਂ ਦਾ ਜੱਥਾ ਰਵਾਨਾ
ਮਲੋਟ:- ਨਵ-ਨਿਯੁਕਤ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਦੇ ਘਰ ਅੱਗੇ ਮੁਲਾਜ਼ਮਾਂ ਵੱਲੋਂ ਜਿੱਥੇ ਪੱਕੇ ਤੌਰ ਤੇ ਧਰਨਾ ਲਾਇਆ ਜਾ ਰਿਹਾ ਹੈ। ਮਲੋਟ ਤੋਂ ਵੱਖ-ਵੱਖ ਜਥੇਬੰਦੀਆਂ ਦੇ ਮੁਲਾਜ਼ਮਾਂ ਦਾ ਭਾਰੀ ਜੱਥਾ ਮੋਰਿੰਡਾ ਰੈਲੀ ਲਈ ਹਿੰਮਤ ਸਿੰਘ ਅਤੇ ਬਲਦੇਵ ਸਿੰਘ ਸਾਹੀਵਾਲ ਦੀ ਅਗਵਾਈ ਹੇਠ ਰਵਾਨਾ ਹੋਇਆ।
ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਹਿੰਮਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪੇ-ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨਾ ਪੁਰਾਣੀ ਪੈਨਸ਼ਨ ਬਹਾਲ ਕਰਨਾ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਆਦਿ ਮੁੱਖ ਮੰਗਾਂ ਸ਼ਾਮਿਲ ਹਨ। ਇਸ ਮੌਕੇ ਉਨ੍ਹਾਂ ਨਾਲ ਭਾਰੀ ਗਿਣਤੀ ਵਿੱਚ ਮੁਲਾਜ਼ਮਾਂ ਵਿੱਚ ਹਰਜਿੰਦਰ ਸਿੰਘ ਮੌੜ, ਅਮਰੀਕ ਸਿੰਘ ਮਾਹਣੀ ਖੇੜਾ, ਮੋਹਨ ਲਾਲ ਕਿੰਗਰਾ, ਬਲਕਰਨ ਸਿੰਘ, ਸੁਖਮੰਦਰ ਸਿੰਘ ਪ੍ਰਧਾਨ, ਕ੍ਰਿਸ਼ਨ ਕੁਮਾਰ, ਸਤਨਾਮ ਸਿੰਘ ਆਦਿ ਸ਼ਾਮਿਲ ਸਨ ।