ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਤੇ ਕੱਢਿਆ ਜਾਵੇਗਾ ਸ਼ਾਂਤੀ ਮਾਰਚ

ਸ੍ਰੀ ਮੁਕਤਸਰ ਸਾਹਿਬ:- ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ 150ਵੀਂ ਜਨਮ ਵਰੇਗੰਢ 2 ਅਕਤੂਬਰ 2019 ਨੂੰ ਸੁੱਚਜੇ ਢੰਗ ਨਾਲ ਮਨਾਉਣ ਲਈ ਅੱਜ ਸ੍ਰੀਮਤੀ ਵੀਰਪਾਲ ਕੌਰ ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਉਚੱ ਪੱਧਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਸ੍ਰੀ ਮਲਕੀਤ ਸਿੰਘ ਖੋਸਾ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ, ਸ੍ਰੀ ਬਲਜੀਤ ਕੁਮਾਰ ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ, ਸ੍ਰੀ ਵਿਪਨ ਕੁਮਾਰ ਕਾਰਜ ਸਾਧਕ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸ.ਡੀ.ਐਮ ਨੇ ਦੱਸਿਆਂ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦਾ ਜਨਮ ਦਿਵਸ ਮਨਾਉਣ ਲਈ ਇੱਕ ਸ਼ਾਂਤੀ ਮਾਰਚ ਕੱਢਿਆ ਜਾਵੇਗਾ , ਇਹ ਸ਼ਾਂਤੀ ਮਾਰਚ ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਰੋਡ ਤੋਂ ਹੁੰਦਾ ਹੋਇਆ ਕੋਟਕਪੂਰਾ ਚੌਕ, ਰੈਡ ਕਰਾਸ ਭਵਨ, ਪੁਲਿਸ ਥਾਨਾ ਦੇ ਕੋਲ, ਸਬਜੀ ਮੰਡੀ ਦੇ ਪਾਸ ਹੁੰਦਾ ਹੋਇਆ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸਮਾਪਤ ਹੋਵੇਗਾ। ਇਸ ਸ਼ਾਂਤੀ ਮਾਰਚ ਦੌਰਾਨ ਲੋਕਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋ ਨਾ ਕਰਨ, ਵਾਤਾਵਰਣ ਨੂੰ ਸਾਫ ਰੱਖਣ ਲਈ ਰੁੱਖ ਲਗਾਉਣ , ਆਲਾ-ਦੁਆਲਾ ਸਾਫ ਰੱਖਣ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋ ਕਰਨ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਨਗਰ ਕੌਸਲ ਨੂੰ ਹਦਾਇਤ ਕੀਤਾ ਕਿ ਉਹ ਦੁਕਾਨਦਾਰਾ, ਸਬਜੀ ਆਦਿ ਦਾ ਸਮਾਨ ਵੇਚਣ ਵਾਲੇ ਰੇਹੜੀਆਂ ਵਾਲਿਆਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋ ਨਾ ਕਰਨ ਲਈ ਪ੍ਰੇਰਿਤ ਕਰਨ ਅਤੇ ਜੇਕਰ ਕਿਸੇ ਦੁਕਾਨਦਾਰ ਪਾਸ ਪਾਬੰਦੀ ਸ਼ੁੱਧਾ ਪਲਾਸਟਿਕ ਦੇ ਲਿਫਾਫੇ ਪਾਏ ਜਾਂਦੇ ਹਨ, ਉਹਨਾਂ ਨੂੰ ਜਬਤ ਕੀਤਾ ਜਾਵੇ। ਹਰ ਦੁਕਾਨ ਤੇ ਉਤੇ ਪਲਾਸਟਿਕ ਦੇ ਲਿਫਾਫੇ ਨਾ ਵਰਤੋ ਦੇ ਸਟਿਕਰ ਲਗਵਾਏ ਜਾਣ ਅਤੇ ਸ਼ਹਿਰ ਦੀ ਸਫਾਈ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ।