India News
ਲਤਾ ਮੰਗੇਸ਼ਕਰ ਦੀ ਹਾਲਤ ਮੁੜ ਹੋਈ ਗੰਭੀਰ

ਮੁੰਬਈ :- ਭਾਰਤ ਰਤਨ ਲਤਾ ਮੰਗੇਸ਼ਕਰ ਦੀ ਸਿਹਤ ਦੂਜੇ ਦਿਨ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਆਈ. ਸੀ. ਯੂ ‘ਚ ਭਰਤੀ ਕਰਵਾਇਆ ਗਿਆ ਹੈ। ਸੋਮਵਾਰ ਤੜਕੇ ਸਾਹ ਲੈਣ ‘ਚ ਮੁਸ਼ਕਿਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਖਬਰਾਂ ਮੁਤਾਬਕ, ਲਤਾ ਮੰਗੇਸ਼ਕਰ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ‘ਤੇ ਦਵਾਈਆਂ ਦਾ ਅਸਰ ਹੋਲੀ-ਹੋਲੀ ਹੋ ਰਿਹਾ ਹੈ।
ਦੱਸ ਦਈਏ ਕਿ ਲਤਾ ਮੰਗੇਸ਼ਕਰ ਦੇ ਫੇਫੜਿਆਂ ‘ਚ ਇਨਫੈਕਸ਼ਨ ਹੋਇਆ ਹੈ ਤੇ ਨਿਮੋਨੀਆ ਦੀ ਸ਼ਿਕਾਇਤ ਵੀ ਦੱਸੀ ਗਈ ਹੈ। ਡਾਕਟਰ ਲਗਾਤਾਰ ਉਨ੍ਹਾਂ ਦੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ।