District NewsMalout News

ਬਹੁ-ਤਕਨੀਕੀ ਕਾਲਜ ਫਤੂਹੀ ਖੇੜਾ ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆਂ ਦੇ ਨਿਯਮਾਂ ਸੰਬੰਧੀ ਦਿੱਤੀ ਗਈ ਜਾਣਕਾਰੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਬਹੁ-ਤਕਨੀਕੀ ਕਾਲਜ ਫਤੂਹੀ ਖੇੜਾ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਵਿਖੇ ਸੜਕ ਸੁਰੱਖਿਆਂ ਦੇ ਨਿਯਮਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਆਰ.ਕੇ ਚੋਪੜਾ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਸੜਕ ਸੁਰੱਖਿਆਂ ਦੇ ਨਿਯਮਾਂ ਦੀ ਸਖਤ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਸੜਕੀ ਆਵਾਜਾਈ ਦੌਰਾਨ ਕਿਸੇ ਵੀ ਪ੍ਰਕਾਰ ਦੀ ਕੋਈ ਦੁਰਘਟਨਾ ਨਾ ਵਾਪਰੇ।

ਪ੍ਰੋਗਰਾਮ ਅਫ਼ਸਰ ਸ਼੍ਰੀ ਅਨਮੋਲਪ੍ਰੀਤ ਸਿੰਘ ਨੇ ਦੱਸਿਆ ਕਿ ਡਰਾਈਵਿੰਗ ਕਰਦੇ ਸਮੇਂ ਸੜਕੀ ਨਿਯਮਾਂ ਦੀ ਪਾਲਣਾ ਕਰਦੇ ਹਾਂ ਤਾਂ ਸੜਕੀ ਦੁਰਘਟਨਾਵਾਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਤੇ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਸੈਮੀਨਾਰ ਵਿੱਚ ਮੌਜੂਦ ਸਟਾਫ ਅਤੇ ਵਿਦਿਆਰਥੀਆਂ ਨੂੰ ਸਹੁੰ ਵੀ ਚੁਕਵਾਈ ਗਈ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

Author: Malout Live

Back to top button