District News

ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਸੰਬੰਧ ਵਿੱਚ ਡਰਾਫਟ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨ ਸ਼ੁਰੂ

ਮਲੋਟ:- ਚੋਣਕਾਰ ਰਜਿਸਟਰੇਸ਼ਨ ਅਫਸਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਸੰਬੰਧ ਵਿੱਚ ਡਰਾਫਟ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 1 ਨਵੰਬਰ 2021 ਨੂੰ ਕੀਤੀ ਜਾਣੀ ਹੈ। ਇਹ ਵੋਟਰ ਸੂਚੀਆਂ ਜਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਬੂਥ ਲੈਵਲ ਅਫ਼ਸਰਾਂ ਪਾਸ ਆਮ ਜਨਤਾ ਦੇ ਵੇਖਣ ਲਈ ਉਪਲੱਬਧ ਹੋਵੇਗੀ। ਦਾਅਵੇ ਅਤੇ ਇਤਰਾਜ ਦਾਇਰ ਕਰਨ ਦਾ ਸਮਾਂ ਮਿਤੀ 1 ਨਵੰਬਰ 2021 ਤੋਂ 30 ਨਵੰਬਰ 2021 ਨਿਰਧਾਰਿਤ ਕੀਤਾ ਗਿਆ ਹੈ। ਕੋਈ ਵੀ ਵਿਅਕਤੀ ਜਿਸਦੀ ਉਮਰ ਮਿਤੀ 1 ਜਨਵਰੀ 2022 ਨੂੰ 18 ਸਾਲ ਪੂਰੀ ਹੋਣੀ ਹੈ ਜਾਂ ਇਸ ਤੋਂ ਵੱਧ ਹੋ ਚੁੱਕੀ ਹੈ ਅਤੇ ਉਸਦੀ ਵੋਟ ਅਜੇ ਤੱਕ ਨਹੀਂ ਬਣੀ ਤਾਂ ਉਹ ਆਪਣੀ ਵੋਟ ਬਣਾਉਣ ਵਾਸਤੇ ਫਾਰਮ ਨੰ. 6 ਵਿੱਚ ਆਪਣਾ ਦਾਅਵਾ ਪੇਸ਼ ਕਰੇਗਾ। ਵੋਟ ਕਟਵਾਉਣ ਲਈ ਫਾਰਮ ਨੰ. 7, ਵੋਟਰ ਦੇ ਵੇਰਵਿਆਂ ਵਿੱਚ ਦਰੁੱਸਤੀ ਲਈ ਫਾਰਮ ਨੰ. 8 ਅਤੇ ਵਿਧਾਨ ਸਭਾ ਹਲਕੇ ਅੰਦਰ ਰਿਹਾਇਸ਼ ਤਬਦੀਲੀ ਦੀ ਸੂਰਤ ਵਿੱਚ ਫਾਰਮ ਨੰ: 8ੳ ਭਰਿਆ ਜਾ ਸਕਦਾ ਹੈ, ਪ੍ਰਵਾਸੀ ਭਾਰਤੀਆਂ ਦੀਆਂ ਵੋਟਾਂ ਦਰਜ ਕਰਨ ਲਈ ਫਾਰਮ ਨੰਬਰ 6ਏ ਵਰਤਿਆ ਜਾਣਾ ਹੈ। ਇਹ ਫਾਰਮ ਆਨਲਾਈਨ voterportal.eci.gov.in ਪੋਰਟਲ ਤੇ ਜਾਂ Voter Helpline App ਰਾਹੀਂ ਵੀ ਭਰੇ ਜਾ ਸਕਦੇ ਹਨ। ਸਪੈਸ਼ਲ ਮੁਹਿੰਮ ਦੌਰਾਨ ਬੂਥ ਲੈਵਲ ਅਫਸਰਾਂ ਵੱਲੋਂ ਮਿਤੀ 6 ਨਵੰਬਰ (ਦਿਨ ਸਨਿੱਚਰਵਾਰ), 7 ਨਵੰਬਰ 2021 (ਦਿਨ ਐਤਵਾਰ) ਅਤੇ ਮਿਤੀ 20 ਨਵੰਬਰ (ਦਿਨ ਸਨਿੱਚਰਵਾਰ), 21 ਨਵੰਬਰ 2021(ਦਿਨ ਐਤਵਾਰ) ਨੂੰ ਆਮ ਜਨਤਾ ਪਾਸੋਂ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਬੈਠ ਕੇ ਦਾਅਵੇ/ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਚਾਰ ਵਿਧਾਨ ਸਭਾ ਚੋਣ ਹਲਕੇ ਪੈਂਦੇ ਹਨ। ਵਿਧਾਨ ਸਭਾ ਚੋਣ ਹਲਕਾ, 84-ਗਿੱਦੜਬਾਹਾ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟਰੇਟ, ਗਿੱਦੜਬਾਹਾ (01637-230295), 85-ਮਲੋਟ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟਰੇਟ, ਮਲੋਟ (01637-263001) ਅਤੇ 86-ਮੁਕਤਸਰ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ (01633-262031) ਅਤੇ ਸਬੰਧਤ ਤਹਿਸਲੀਦਾਰ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਹਨ। ਵਿਧਾਨ ਸਭਾ ਚੋਣ ਹਲਕਾ 83- ਲੰਬੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼੍ਰੀ ਮੁਕਤਸਰ ਸਾਹਿਬ (01633-263647) ਅਤੇ ਨਾਇਬ ਤਹਿਸੀਲਦਾਰ, ਲੰਬੀ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਹਨ। ਕਿਸੇ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸੰਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ/ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ/ਤਹਿਸੀਲਦਾਰ ਚੋਣਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸੰਬੰਧ ਵਿੱਚ ਜਿਲ੍ਹਾ ਚੋਣ ਦਫ਼ਤਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਸਥਾਪਿਤ ਵੋਟਰ ਹੈਲਪਲਾਈਨ ਨੰ: 1950 ਤੇ ਫੋਨ ਕਰਕੇ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *

Back to top button