Malout News
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਗਏ 70 ਪੌਦੇ

ਮਲੋਟ:- ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਬਾਗਬਾਨੀ ਵਿਭਾਗ ਅਤੇ ਮਾਰਕੀਟ ਕਮੇਟੀ ਦੇ ਸਮੂਹ ਸਟਾਫ ਮੈਂਬਰਾਂ ਵੱਲੋ ਪੌਦਾ ਰੋਪਣ ਮੁਹਿੰਮ ਨੂੰ ਅੱਗੇ ਤੋਰਦਿਆਂ ਹੋਇਆ 70 ਪੌਦੇ ਲਗਾਏ ਗਏ। ਸਾਰੇ ਸਟਾਫ ਮੈਂਬਰਾਂ ਨੇ ਪੌਦੇ ਲਗਾਉਣ ਵਿੱਚ ਵੱਧ- ਚੜ੍ਹ ਕੇ ਹਿੱਸਾ ਲਿਆ। ਉਹਨਾਂ ਕਿਹਾ ਕਿ ਸਾਡਾ ਮਕਸਦ ਸਿਰਫ ਪੌਦੇ ਲਗਾਉਣਾ ਹੀ ਨਹੀਂ ਸਗੋਂ ਉਹਨਾਂ ਦੀ ਦੇਖ-ਰੇਖ ਕਰਨਾ ਹੈ ਅਤੇ ਉਹਨਾਂ ਨੂੰ ਹਰ ਰੋਜ ਪਾਣੀ ਦੇਣਾ ਅਤੇ ਪਾਲਣਾ ਵੀ ਹੈ। ਉਹਨਾਂ ਪੰਜਾਬ ਵਾਸੀਆਂ ਸੁਨੇਹਾ ਦਿੱਤਾ ਕਿ ਹਰ ਇਕ ਮੱਨੁਖ ਨੂੰ ਇਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ ਕਿਉਂਕਿ ਇਕ ਰੁੱਖ ਸੋ ਸੁਖ ਦਿੰਦਾ ਹੈ।