Malout News
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਮੌਕੇ ਕਰਵਾਏ ਗਏ ਮੁਕਾਬਲੇ

ਮਲੋਟ :- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਨੂੰ ਸਮਰਪਿਤ ਬਾਲ ਦਿਵਸ ਮੌਕੇ ਕਰਵਾਏ ਸੁੰਦਰ ਲਿਖਾਈ ਮੁਕਾਬਲੇ ਅਤੇ ਲੀਗਲ ਲਿਟਰੇਸੀ ਕਲੱਬ ਵੱਲੋਂ ਸਲੋਗਨ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ । ਜਿਸ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਦੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਵਿਜੈ ਗਰਗ ਅਤੇ ਕਲੱਬ ਇੰਚਾਰਜ ਮੈਡਮ ਅਲਪਨਾ ਸੇਤੀਆ ਅਤੇ ਮੈਡਮ ਰੇਖਾ ਰਾਣੀ ਵੱਲੋਂ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥਣਾਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ।