District NewsMalout News

ਸਾਂਝਾ ਅਧਿਆਪਕ ਮੋਰਚਾ ਦਾ ਵਫਦ ਬਜਟ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਮਲੋਟ:- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਫੈਸਲੇ ਅਨੁਸਾਰ ਅੱਜ ਮਿਤੀ 25 ਫਰਵਰੀ ਦਿਨ ਸ਼ੁਕਰਵਾਰ ਨੂੰ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਅਤੇ ਜੁਲਾਈ ਮਹੀਨੇ ਤੋਂ ਰਹਿੰਦੇ ਬਕਾਏ ਦਾ ਬਜਟ ਜਾਰੀ ਕਰਵਾਉਣ ਲਈ ਚੋਣ ਪਾਰਟੀਆਂ ਨੂੰ ਦਿੱਤੇ ਗਏ ਖਾਣੇ ਦੀ ਰਾਸ਼ੀ ਜਾਰੀ ਕਰਨ ਸੰਬੰਧੀ ਸਾਂਝਾ ਅਧਿਆਪਕ ਮੋਰਚਾ ਦੇ ਵਫ਼ਦ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਸਿੱਖਿਆ ਮੰਤਰੀ ਪੰਜਾਬ ਅਤੇ ਮੁੱਖ ਸਕੱਤਰ ਪੰਜਾਬ ਨੂੰ ਰੋਸ ਪੱਤਰ ਭੇਜੇ। ਇਸ ਦੌਰਾਨ ਗੱਲਬਾਤ ਕਰਦਿਆਂ ਹੋਇਆਂ ਸਾਂਝੇ ਮੋਰਚੇ ਦੇ ਆਗੂਆਂ ਮਨੋਹਰ ਲਾਲ ਸ਼ਰਮਾ, ਬਲਦੇਵ ਸਿੰਘ ਸਾਹੀਵਾਲ, ਪ੍ਰਗਟ ਸਿੰਘ ਜੰਬਰ, ਕੁਲਵਿੰਦਰ ਸਿੰਘ ਨੇ ਦੱਸਿਆ ਕਿ ਫਰਵਰੀ ਮਹੀਨੇ ਦੀ ਜਾਰੀ ਹੋਣ ਵਾਲੀ ਤਨਖ਼ਾਹ ਵਿੱਚੋਂ ਹਰੇਕ ਮੁਖੀ ਨੇ ਬਣਦਾ ਟੈਕਸ ਕੱਟ ਕੇ ਅਧਿਆਪਕਾਂ ਨੂੰ ਤਨਖਾਹਾਂ ਜਾਰੀ ਕਰਨੀਆਂ ਹੁੰਦੀਆਂ ਹਨ ਪ੍ਰੰਤੂ ਜ਼ਿਲ੍ਹੇ ਦੇ ਵੱਡੇ ਸਕੂਲ ਜਿਨ੍ਹਾਂ ਵਿੱਚ ਬਹੁਤੀ ਗਿਣਤੀ ਵਿਚ ਅਧਿਆਪਕ ਹਨ ਨੂੰ ਫਰਵਰੀ ਮਹੀਨੇ ਬਜਟ ਦੀ ਕਮੀ ਕਾਰਨ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਤਨਖਾਹਾਂ ਵੱਧਣ ਦੇ ਬਕਾਏ ਜੋ ਕਿ ਜੁਲਾਈ ਤੋਂ ਦਿੱਤੇ ਜਾਣੇ ਸਨ

ਅਜੇ ਤੱਕ ਜਾਰੀ ਨਹੀਂ ਕੀਤੇ ਗਏ ਅਤੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਬਾਕੀ ਰਹਿੰਦੇ ਸਕੂਲਾਂ ਨੂੰ ਫਰਵਰੀ ਦੀ ਤਨਖਾਹ ਲਈ ਬਜਟ ਜਾਰੀ ਕਰਨ ਦੀ ਮੰਗ ਕੀਤੀ ਗਈ। ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਲਕੀਤ ਸਿੰਘ ਅਤੇ ਪ੍ਰਾਇਮਰੀ ਪ੍ਰਭਜੋਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬਜਟ ਦੀ ਮੰਗ ਕੀਤੀ ਜਾ ਚੁੱਕੀ ਹੈ ਪਰੰਤੂ ਕੁਝ ਰਾਸ਼ੀ ਘੱਟ ਪ੍ਰਾਪਤ ਹੋਈ ਹੈ ਜਿਸ ਕਰਕੇ ਵੱਡੇ ਸਕੂਲਾਂ ਦੇ ਅਧਿਆਪਕਾਂ ਨੂੰ ਕੁਝ ਦਿਨ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਫਿਰ ਵੀ ਅਧਿਆਪਕਾਂ ਦੇ ਵਫ਼ਦ ਦੀ ਇਸ ਮੰਗ ਨੂੰ ਤੁਰੰਤ ਉੱਚ ਅਧਿਕਾਰੀਆਂ ਅਤੇ ਮੰਤਰੀ ਸਾਹਿਬਾਨ ਕੋਲ ਜਲਦ ਹੀ ਭੇਜ ਦਿੱਤਾ ਜਾਵੇਗਾ। ਚੋਣ ਪਾਰਟੀਆਂ ਦੇ ਖਾਣੇ ਦੀ ਰਾਸ਼ੀ ਸੰਬੰਧੀ ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਸੰਬੰਧੀ ਬਾਰਾਂ ਲੱਖ ਵੀਹ ਹਜਾਰ ਚਾਰ ਸੌ ਰੁਪਏ ਜਾਰੀ ਕਰਨ ਸੰਬੰਧੀ ਪ੍ਰਕਿਰਿਆ ਚੱਲ ਰਹੀ ਹੈ ਜਲਦ ਹੀ ਸਕੂਲਾਂ ਕੋਲ ਰਾਸ਼ੀ ਪਹੁੰਚ ਜਾਵੇਗੀ। ਇਸ ਮੌਕੇ ਅਧਿਆਪਕ ਆਗੂਆਂ ਵਿੱਚ ਬਲਦੇਵ ਸਿੰਘ ਸਾਹੀਵਾਲ, ਰਾਜਿੰਦਰ ਕੁਮਾਰ ਬਠਲਾ, ਮਨਜੀਤ ਸਿੰਘ ਥਾਂਦੇਵਾਲਾ, ਪ੍ਰਗਟ ਸਿੰਘ ਜੰਬਰ,  ਕੁਲਵਿੰਦਰ ਸਿੰਘ, ਰਵੀ ਕੁਮਾਰ, ਪਰਮਾਤਮਾ ਸਿੰਘ, ਨਵਦੀਪ ਸਿੰਘ ਸੁੱਖੀ, ਚਰਨ ਸਿੰਘ ਬਰਾੜ, ਬਲਕਰਨ ਸਿੰਘ ਬਰਾੜ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ, ਕੁਲਬੀਰ ਜੋਸ਼ੀ, ਕਸ਼ਮੀਰ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *

Back to top button