District NewsMalout News

ਸਿਹਤ ਵਿਭਾਗ ਵੱਲੋਂ 18 ਮਾਰਚ ਤੱਕ ਮਨਾਇਆ ਜਾ ਰਿਹਾ ਹੈ ਵਿਸ਼ਵ ਗਲੋਕੋਮਾ ਹਫ਼ਤਾ- ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸੰਬੰਧ ਵਿੱਚ ਸਿਹਤ ਵਿਭਾਗ ਵੱਲੋਂ 18 ਮਾਰਚ ਤੱਕ “ਆਉ, ਅਦਿੱਖ ਗਲੋਕੋਮਾ ਨੂੰ ਹਰਾਈਏ” ਸਲੋਗਨ ਤਹਿਤ ਵਿਸ਼ਵ ਗਲੋਕੋਮਾ ਹਫਤਾ ਮਨਾਇਆ ਜਾ ਰਿਹਾ ਹੈ।ਇਸ ਸੰਬੰਧ ਵਿੱਚ ਡਾ. ਰੰਜੂ ਸਿੰਗਲਾ ਸਿਵਲ ਸਰਜਨ ਦੀ ਯੋਗ ਅਗਵਾਈ ਵਿਚ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਸਮਾਗਮ ਕੀਤਾ ਗਿਆ। ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਕਮ ਜਿਲ੍ਹਾ ਪ੍ਰੋਗਰਾਮ ਅਫਸਰ ਐੱਨ.ਪੀ.ਸੀ.ਬੀ. ਨੇ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅਧੀਨ ਸਾਰੀਆਂ ਸਿਹਤ ਸੰਸਥਾਵਾਂ ਵਿੱਚ 18 ਮਾਰਚ ਤੱਕ ਵਿਸ਼ਵ ਗਲੋਕੋਮਾ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਸਪਤਾਹ ਦੌਰਾਨ ਸਿਹਤ ਵਿਭਾਗ ਵੱਲੋਂ ਅੱਖਾਂ ਦੀਆਂ ਬਿਮਾਰੀਆਂ ਖਾਸ ਕਰਕੇ ਕਾਲਾ ਮੋਤੀਆ ਦੀ ਰੋਕਥਾਮ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਗਲੂਕੋਮਾ ਸਪਤਾਹ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੁੰ ਕਾਲੇ ਮੋਤੀਏ ਪ੍ਰਤੀ ਅਤੇ ਅੱਖਾਂ ਦੀਆਂ ਬਿਮਾਰੀਆਂ ਸੰਬੰਧੀ ਜਾਗਰੂਕ ਕਰਨਾ ਹੈ। ਇਸ ਹਫ਼ਤੇ ਦੋਰਾਨ ਜਿਲ੍ਹਾ ਹਸਪਤਾਲਾਂ, ਸਬ-ਡਿਵੀਜਨ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਕਾਲਾ ਮੋਤੀਆ ਚੈਕਅੱਪ ਕੈਂਪ ਲਗਾਏ ਜਾ ਰਹੇ ਹਨ। ਨੀਮ ਹਕੀਮਾਂ ਤੋ ਕਦੇ ਵੀ ਦਵਾਈ ਲੈ ਕੇ ਅੱਖਾਂ ਵਿੱਚ ਨਹੀਂ ਪਾਉਣੀ ਚਾਹੀਦੀ। ਉਨ੍ਹਾਂ ਗਲੋਕੋਮਾ ਦੇ ਲੱਛਣਾਂ ਬਾਰੇ ਦੱਸਿਆ ਕਿ ਜੇਕਰ ਸਧਾਰਨ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜਣ ਵਾਲੇ ਚਸ਼ਮਿਆਂ ਦਾ ਵਾਰ-ਵਾਰ ਬਦਲਣਾ, ਰੋਸ਼ਨੀ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਆਚਾਨਕ ਹਾਨੀ, ਦ੍ਰਿਸ਼ਟੀ ਦੇ ਖੇਤਰ ਦਾ ਸੀਮਤ ਹੋਣਾ ਅਜਿਹੀਆਂ ਨਿਸ਼ਾਨੀਆਂ ਹੋਣ ਤਾ ਸਾਨੁੰ ਤੁਰੰਤ ਅੱਖਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਆਪਣੀਆਂ ਅੱਖਾਂ ਦਾ ਦਬਾਅ ਜਾਂ ਪ੍ਰੈਸ਼ਰ ਚੈੱਕ ਕਰਵਾਉਣਾ ਚਾਹੀਦਾ ਹੈ। ਉਹਨਾਂ ਸਾਵਧਾਨੀ ਵਰਤਣ ਤੇ ਜੋਰ ਦਿੰਦਿਆਂ ਕਿਹਾ ਕਿ ਜੇਕਰ ਕੋਈ ਤੁਹਾਡਾ ਰਿਸ਼ਤੇਦਾਰ ਗਲੋਕੋਮਾ ਨਾਲ ਪੀੜਿਤ ਹੋਵੇ, ਜੇਕਰ ਸ਼ੂਗਰ ਦੀ ਸ਼ਿਕਾਇਤ ਹੋਵੇ, ਹਾਈ ਬਲੱਡ ਪ੍ਰੈਸ਼ਰ, ਜੇਕਰ ਤੁਸੀਂ ਦਮਾ, ਅਲਰਜੀ, ਚਮੜੀ ਰੋਗਾਂ ਲਈ ਸਟੀਰਾਇਡ ਦੀ ਵਰਤੋਂ ਕਰਦੇ ਹੋ ਤਾਂ ਤੁਸੀਂ ਗਲੋਕੋਮਾ ਤੋਂ ਪ੍ਰਭਾਵਿਤ ਹੋ ਸਕਦੇ ਹੋ। ਹਰੇਕ ਇਨਸਾਨ ਨੂੰ ਛੇ ਮਹੀਨੇ ਬਾਅਦ ਆਪਣੀਆਂ ਅੱਖਾਂ ਦਾ ਚੈੱਕ ਅਪ ਕਰਵਾਉਦੇ ਰਹਿਣਾ ਚਾਹੀਦਾ ਹੈ ਅਤੇ ਜਿਆਦਾ ਧੁੱਪ ਵਿੱਚ ਐਨਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਦੇਸ਼ ਵਿੱਚੋਂ ਅੰਨ੍ਹਾਪਣ ਦੂਰ ਕਰਨ ਲਈ ਸਾਨੂੰ ਅੱਖਾਂ ਦੀ ਸੰਭਾਲ ਸਬੰਧੀ ਜਾਗਰੂਕ ਹੋਣ ਦੀ ਲੋੜ ਹੈ। ਇਸ ਦੌਰਾਨ ਸੁਖਮੰਦਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕੀਤੀਆਂ ਜਾਣ ਤਾਂ ਉਸ ਨਾਲ ਦੋ ਆਦਮੀਆਂ ਦੀ ਜਿੰਦਗੀ ਵਿੱਚ ਰੋਸ਼ਨੀ ਆ ਸਕਦੀ ਹੈ। ਇਸ ਮੌਕੇ ਡਾ. ਪਰਮਦੀਪ ਸਿੰਘ ਸੰਧੂ, ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਜਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਸਟਾਫ ਹਾਜ਼ਰ ਸੀ।

Author: Malout Live

Back to top button