District NewsMalout News

ਸਿੰਘ ਸਭਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਮਲੋਟ: ਸਿੰਘ ਸਭਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਨ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਘੋੜੀਆਂ, ਕੋਰੀਓਗ੍ਰਾਫੀ ਤੇ ਫਾਂਸੀ ਦੀ ਬਹੁਤ ਹੀ ਵਧੀਆ ਪੇਸ਼ਕਾਰੀ ਕੀਤੀ। ਇਸ ਮੌਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ

ਬੱਚਿਆਂ ਤੇ ਸਾਰੇ ਅਧਿਆਪਕਾਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਛੋਟੇ ਬੱਚਿਆਂ ਨੇ ਭਗਤ ਸਿੰਘ ਜੀ ਦੀਆਂ ਕਵਿਤਾਵਾਂ ਵੀ ਸੁਣਾਈਆਂ। ਅੰਤ ਵਿੱਚ ਪ੍ਰਿੰਸੀਪਲ ਸੰਦੀਪ ਕੁਮਾਰ ਤੇ ਮੈਡਮ ਆਸ਼ਾ ਸੁਧਾ ਨੇ ਬੱਚਿਆਂ ਨੂੰ ਸਰਦਾਰ ਭਗਤ ਸਿੰਘ ਜੀ ਦੇ ਜੀਵਨ ਬਾਰੇ ਦੱਸਿਆ ਤੇ ਇੰਨਕਲਾਬ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।

Author: Malout Live

Leave a Reply

Your email address will not be published. Required fields are marked *

Back to top button