ਸ੍ਰੀ ਮੁਕਤਸਰ ਸਾਹਿਬ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਕੀਤਾ ਜਾਗਰੂਕ

ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਮਿਸ਼ਨ ਨਸ਼ਾ ਮੁਕਤ ਪੰਜਾਬ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਅਲੱਗ ਅਲੱਗ ਟੀਮਾਂ ਬਣਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਲਗਾਏ ਜਾ ਰਹੇ ਹਨ ਇਸੇ ਤਹਿਤ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਏਐੱਸਆਈ ਕਾਸਮ ਅਲੀ, ਏਐੱਸਆਈ ਗੁਰਜੰਟ ਸਿੰਘ, ਸਿਪਾਹੀ ਗੁਰਸੇਵਕ ਸਿੰਘ ਵੱਲੋਂ ਜ਼ਿਲ੍ਹਾ ਸੁਧਾਰ ਘਰ ਜੇਲ੍ਹ ਬੂੜਾ ਗੁੱਜਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ । ਇਸ ਪ੍ਰੋਗਰਾਮ ਦੀ ਸ਼ੁਰੂਆਤ ਨੈਬ ਸਿੰਘ ਨੂਰੀ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੀ ਸੁਰੀਲੀ ਆਵਾਜ਼ ਵਿੱਚ ਗੀਤ ਗਾ ਕੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਨੌਜਵਾਨ ਪੀੜ੍ਹੀ ਨਸ਼ੇ ਦੀ ਦਲ ਦਲ ਵਿਚ ਫਸਦੀ ਜਾ ਰਹੀ ਹੈ ਅਤੇ ਨਸ਼ੇ ਦੇ ਨਾਲ ਕਿਸ ਤਰ੍ਹਾਂ ਨੌਜਵਾਨ ਪੀੜ੍ਹੀ ਖਤਮ ਹੁੰਦੀ ਜਾ ਰਹੀ ਹੈ। ਉਨ੍ਹਾਂ ਨੇ ਨਸ਼ਿਆਂ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ । ਜੇਲ੍ਹ ਸੁਪਰਡੈਂਟ ਡੀਐੱਸਪੀ ਸ.ਗੁਰਮੁੱਖ ਸਿੰਘ ਵੱਲੋਂ ਆਈ ਹੋਈ ਪੁਲਿਸ ਟੀਮ ਨੂੰ ਜੀ ਆਇਆਂ ਆਖਿਆ । ਟੀਮ ਮਾਨਵ ਕਲਾ ਮੰਚ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨੁੱਕੜ ਨਾਟਕ ਖੇਡ ਕੇ ਜਾਗਰੂਕ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਜੇਲ੍ਹ ਤਰਸ਼ੇਮ ਸਿੰਘ, ਮੁਕਤੀਸਰ ਵੈੱਲਫੇਅਰ ਕਮੇਟੀ ਦੇ ਜਸਪ੍ਰੀਤ ਸਿੰਘ ਅਾਦਿ ਹਾਜ਼ਰ ਸਨ ।