District NewsMalout News

ਸਾਂਝ ਕੇਂਦਰ ਕੋਟਭਾਈ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਸਾਂਝ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੇ ਵੰਡੇ ਪੰਫਲੈਟ

ਮਲੋਟ: ਮਾਨਯੋਗ ਗੁਰਪ੍ਰੀਤ ਕੌਰ ਦਿਓੁ ਆਈ.ਪੀ.ਐੱਸ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ਼ ਡਿਵੀਜਨ ਪੰਜਾਬ, ਮਾਨਯੋਗ ਉਪਿੰਦਰਜੀਤ ਸਿੰਘ ਘੁੰਮਣ ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਪਰ ਕਪਤਾਨ ਪੁਲਿਸ (ਸਥਾਨਕ) ਕਮ ਜ਼ਿਲਾ ਕਮਿਉਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੀ ਯੋਗ ਅਗਵਾਈ ਵਿੱਚ

ਸਾਂਝ ਕੇਂਦਰ ਕੋਟਭਾਈ ਕਮ ਸਬ-ਡਿਵੀਜਨ ਗਿੱਦੜਬਾਹਾ ਵੱਲੋਂ ਅੱਜ ਸਰਕਾਰੀ ਹਾਈ ਸਕੂਲ ਪਿੰਡ ਚੋਟੀਆਂ ਅਤੇ ਸਰਕਾਰੀ ਹਾਈ ਸਕੂਲ ਪਿੰਡ ਪਿਉਰੀ ਵਿਖੇ ਲੋੜਵੰਦ ਬੱਚਿਆਂ ਨੂੰ ਸਾਂਝ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਪੰਜਾਬ ਪੁਲਿਸ ਹੈਲਪ ਲਾਇਨ ਨੰਬਰਾਂ ਦਾ ਵੇਰਵਾ ਕਾਪੀਆਂ ਉੱਪਰ ਪ੍ਰਿੰਟ ਕਰਵਾ ਤਕਸੀਮ ਕੀਤੀਆਂ ਗਈਆਂ। ਇਸ ਦੌਰਾਨ ਵਿਦਿਆਰਥੀਆਂ ਨੂੰ ਪੁਲਿਸ ਹੈਲਪਲਾਇਨ ਨੰਬਰਾਂ, ਸਾਈਬਰ ਕ੍ਰਾਈਮ ਬਾਰੇ ਵੀ ਜਾਗਰੂਕ ਕੀਤਾ ਗਿਆ।

Author: Malout Live

Back to top button