ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਅਸ਼ੋਕ ਤੰਵਰ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ।ਹਰਿਆਣਾ ‘ਚ ਪਾਰਟੀ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।ਇਸ ਸੰਬੰਧੀ ਅਸ਼ੋਕ ਤੰਵਰ ਨੇ ਟਵਿੱਟਰ ਅਕਾਊਂਟ ‘ਤੇ ਟਵੀਟ ਕਰਕੇਜਾਣਕਾਰੀ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਅਸ਼ੋਕ ਤੰਵਰ ਟਿਕਟਾਂ ਦੀ ਵੰਡ ਨੂੰ ਲੈ ਕੇ ਕੁਝ ਸਮੇਂ ਤੋਂ ਪਾਰਟੀ ਹਾਈਕਮਾਂਡ ਨਾਲ ਨਾਰਾਜ਼ ਸਨ। ਇਸ ਦੌਰਾਨ ਅਸ਼ੋਕ ਤੰਵਰ ਨੇ ਕਾਂਗਰਸ ਪਾਰਟੀ ‘ਤੇ ਪੰਜ ਕਰੋੜ ਰੁਪਏ ਵਿੱਚ ਟਿਕਟਾਂ ਵੇਚਣ ਦਾ ਵੀ ਦੋਸ਼ ਲਾਇਆ। ਅੱਜ ਉਸਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲ ਹੀ ਵਿੱਚ ਅਸ਼ੋਕ ਤੰਵਰ ਨੇ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਿਆ ਸੀ ਅਤੇ ਉਨ੍ਹਾਂ ਨੂੰ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ, ‘ਮੈਂ ਸੋਨੀਆ ਗਾਂਧੀ ਨੂੰ ਇੱਕ ਪੱਤਰ ਭੇਜਿਆ ਹੈ ਅਤੇ ਪਾਰਟੀ ਦੀਆਂ ਸਾਰੀਆਂ ਕਮੇਟੀਆਂ ਅਤੇ ਜ਼ਿੰਮੇਵਾਰੀਆਂ ਤੋਂ ਰਾਹਤ ਦੀ ਬੇਨਤੀ ਕੀਤੀ ਹੈ। ਮੈਂ ਇਕ ਆਮ ਪਾਰਟੀ ਵਰਕਰ ਵਜੋਂ ਕੰਮ ਕਰਾਂਗਾ।