ਜ਼ਿਲ੍ਹੇ ਵਿੱਚ ਕਿਰਤ ਵਿਭਾਗ ਵੱਲੋਂ 18 ਨਵੰਬਰ ਤੱਕ ਮਨਾਇਆ ਜਾਵੇਗਾ ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਕਿਰਤ ਵਿਭਾਗ ਪੰਜਾਬ ਵੱਲੋਂ ਸੂਬੇ ਵਿੱਚ ਬਾਲ ਅਤੇ ਕਿਸ਼ੋਰ ਮਜ਼ਦੂਰੀ ਨੂੰ ਖ਼ਤਮ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 18 ਨਵੰਬਰ ਤੱਕ ਬਾਲ ਮਜ਼ਦੂਰੀ ਖਾਤਮਾ ਸਪਤਾਹ ਮਨਾਇਆ ਜਾ ਰਿਹਾ ਹੈ।  

ਇਸ ਸੰਬੰਧੀ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਵਿੱਚ ਉਪ ਮੰਡਲ ਮੈਜਿਸਟ੍ਰੇਟ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ, ਇਹ ਟੀਮਾਂ ਭੱਠਿਆ/ਫੈਕਟਰੀਆਂ ਜਾਂ ਅਜਿਹੀਆਂ ਸਾਰੀਆਂ ਉਹ ਸਥਾਨਾਵਾਂ ਜਿੱਥੇ ਅਜਿਹੀ ਬਾਲ ਅਤੇ ਕਿਸ਼ੋਰ ਮਜ਼ਦੂਰੀ ਦੀ ਸੰਭਾਵਨਾ ਵੱਧ ਹੋਵੇ, ਉੱਥੇ ਅਚਨਚੇਤ ਚੈਕਿੰਗ ਕਰਨਗੀਆਂ। ਉਹਨਾਂ ਦੱਸਿਆ ਕਿ ਬਾਲ ਮਜ਼ਦੂਰੀ ਕਰਵਾਉਣ ਵਾਲੇ ਮਾਲਕਾਂ ਉੱਪਰ ਤੁਰੰਤ ਕਾਰਵਾਈ ਆਰੰਭੀ ਜਾਵੇਗੀ ਤਾਂ ਜੋ ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ ਨੂੰ ਸਖ਼ਤੀ ਨਾਲ ਰੋਕਿਆ ਜਾ ਸਕੇ। Author: Malout Live