ਸ਼੍ਰੀ ਮੁਕਤਸਰ ਸਾਹਿਬ ਵਿੱਚ ਕਰਵਾਇਆ ‘ਬ੍ਰਾਈਟ ਮਾਈਂਡਜ਼ ਪੰਜਾਬ 2026’ ਸਮਾਗਮ
ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ‘ਬ੍ਰਾਈਟ ਮਾਈਂਡਜ਼ ਪੰਜਾਬ 2026’ ਸਮਾਗਮ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ‘ਬ੍ਰਾਈਟ ਮਾਈਂਡਜ਼ ਪੰਜਾਬ 2026’ ਸਮਾਗਮ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਿੱਖਿਆ ਸਮਾਜਿਕ ਚੁਣੌਤੀਆਂ ਦਾ ਸੱਭ ਤੋਂ ਪ੍ਰਭਾਵਸ਼ਾਲੀ ਹੱਲ ਹੈ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਪਹਿਲ ਦੇਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਫੀਸਾਂ ਵਿੱਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਫੀਸਦੀ ਤੱਕ ਸੀਮਿਤ ਕਰਨ ਲਈ ਆਰਡੀਨੈਂਸ ਨੂੰ ਮਨਜ਼ੂਰੀ ਦਿੱਤੀ ਹੈ ਅਤੇ ਪਿਛਲੇ ਤਿੰਨ ਸਾਲਾਂ ਦੌਰਾਨ ਗੈਰ-ਵਾਜਿਬ ਫੀਸਾਂ ਵਸੂਲਣ ਵਾਲੇ ਸਕੂਲਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਭਰ ਵਿੱਚ ਪਹਿਲੇ ਸਥਾਨ ‘ਤੇ ਪਹੁੰਚ ਚੁੱਕਾ ਹੈ ਅਤੇ ਹੁਣ ਬੋਰਡ ਦੀਆਂ ਉੱਤਰ ਪੱਤਰੀਆਂ ਵੀ ਆਨਲਾਈਨ ਉਪਲੱਬਧ ਕਰਵਾਈਆਂ ਜਾਣਗੀਆਂ। ਮਨੀਸ਼ ਸਿਸੋਦੀਆ ਨੇ ਮਿਆਰੀ ਸਿੱਖਿਆ ਨੂੰ ਹਰ ਬੱਚੇ ਦਾ ਮੌਲਿਕ ਅਧਿਕਾਰ ਦੱਸਦਿਆਂ ਪੰਜਾਬ ਦੇ ਸਿੱਖਿਆ ਮਾਡਲ ਦੀ ਸ਼ਲਾਘਾ ਕੀਤੀ। ਸਮਾਗਮ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
Author : Malout Live



