ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ‘ਲਾਈਟ ਐਂਡ ਸਾਊਂਡ ਸ਼ੋਅ’
ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇਂ ਨੂੰ ਸਮਰਪਿਤ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੀਆਂ ਲਾਸਾਨੀ ਸ਼ਹਾਦਤਾਂ ਅਤੇ ਸਿੱਖਿਆਵਾਂ ’ਤੇ ਆਧਰਿਤ "ਲਾਈਟ ਐਂਡ ਸਾਊਂਡ ਸ਼ੋਅ" ਹਿੰਦ ਦੀ ਚਾਦਰ ਸ਼੍ਰੀ ਮੁਕਤਸਰ ਸਾਹਿਬ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਇਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਾਹਿਬ) : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇਂ ਨੂੰ ਸਮਰਪਿਤ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੀਆਂ ਲਾਸਾਨੀ ਸ਼ਹਾਦਤਾਂ ਅਤੇ ਸਿੱਖਿਆਵਾਂ ’ਤੇ ਆਧਰਿਤ "ਲਾਈਟ ਐਂਡ ਸਾਊਂਡ ਸ਼ੋਅ" ਹਿੰਦ ਦੀ ਚਾਦਰ ਸ਼੍ਰੀ ਮੁਕਤਸਰ ਸਾਹਿਬ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਇਆ ਗਿਆ। ਜਿਸ ਵਿੱਚ ਹਲਕਾ ਵਿਧਾਇਕ ਸ਼੍ਰੀ ਮੁਕਤਸਰ ਸਾਹਿਬ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਿਤ ਕੀਤੀ।
ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਸਿੱਖ ਇਤਿਹਾਸ ਅਤੇ ਤੇ ਹੋਰ ਸ਼ਹੀਦਾਂ ਦੀ ਮਹਾਨ ਸ਼ਹਾਦਤਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਸਮੇਤ ਸ਼ਹਿਰ ਤੇ ਜਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੀ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ। ਸੰਗਤ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਨਾਲ ਉਹ ਇਤਿਹਾਸ ਤੋਂ ਜਾਣੂੰ ਹੋਏ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਵੱਖ-ਵੱਖ ਪਿੰਡਾਂ ਦੇ ਅਤੇ ਹਲਕਾ ਸ਼੍ਰੀ ਮੁਕਤਸਰ ਸਾਹਿਬ ਦੇ ਵਾਸੀ ਹਾਜ਼ਿਰ ਸਨ।
Author : Malout Live



