District NewsMalout News

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੀ ਪ੍ਰਿੰਸੀਪਲ ਨੂੰ ਪੀ.ਐੱਚ.ਡੀ ਦੀ ਡਿਗਰੀ ਮਿਲਣ ਤੇ ਸਕੂਲ ਦੇ ਕਮੇਟੀ ਮੈਂਬਰਾਂ ਅਤੇ ਸਮੂਹ ਅਧਿਆਪਕਾਂ ਨੇ ਕੀਤਾ ਵਿਸ਼ੇਸ਼ ਸਨਮਾਨ

ਮਲੋਟ: ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਲਈ ਬੜੇ ਹੀ ਮਾਣ ਦੀ ਗੱਲ ਹੈ ਕਿ ਉਹਨਾਂ ਦੇ ਸਕੂਲ ਦੀ ਪ੍ਰਿੰਸੀਪਲ ਨੇ ਪੀ.ਐੱਚ.ਡੀ ਦੀ ਡਿਗਰੀ ਪ੍ਰਾਪਤ ਕਰਕੇ ਡਾਕਟਰੇਟ ਦਾ ਅਹੁਦਾ ਪ੍ਰਾਪਤ ਕੀਤਾ। ਇਸ ਅਵਸਰ ਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨੀਰੂ ਬੱਠਲਾ ਵਾਟਸ ਨੂੰ ਉਨ੍ਹਾਂ ਦੀ ਪੀ.ਐੱਚ.ਡੀ ਦੀ ਡਿਗਰੀ ਮਿਲਣ ਤੇ ਕਮੇਟੀ ਮੈਂਬਰਾਂ ਅਤੇ ਸਮੂਹ ਅਧਿਆਪਕਾਂ ਨੇ ਤਹਿ-ਦਿਲੋਂ ਵਧਾਈ ਦਿੱਤੀ।

ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨੇ ਸਮੂਹ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਰੇਕ ਵਿਅਕਤੀ ਦੀ ਕਾਮਯਾਬੀ ਪਿੱਛੇ ਬਹੁਤ ਸਾਰੇ ਵਿਅਕਤੀਆਂ ਦਾ ਹੱਥ ਹੁੰਦਾ ਹੈ ਤੇ ਇਸ ਲਈ ਉਹਨਾਂ ਦੀ ਕਾਮਯਾਬੀ ਪਿੱਛੇ ਬਿਹਾਰੀ ਜੀ, ਉਨ੍ਹਾਂ ਦੇ ਮਾਤਾ-ਪਿਤਾ, ਪਰਿਵਾਰਿਕ ਮੈਂਬਰਾਂ, ਸਕੂਲ ਦੇ ਕਮੇਟੀ ਮੈਂਬਰਾਂ ਅਤੇ ਸਕੂਲ ਦੇ ਸਮੂਹ ਅਧਿਆਪਕਾਂ ਦਾ ਮੁੱਖ ਯੋਗਦਾਨ ਹੈ।

Author: Malout Live

Leave a Reply

Your email address will not be published. Required fields are marked *

Back to top button