Malout News

ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਨੇ ਸਕਾਲਰਸ਼ਿਪ ਵੰਡਣ ਦੀ ਕੀਤੀ ਸ਼ੁਰੂਆਤ

ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ

ਮਲੋਟ :- ਇਲਾਕੇ ਦੀ ਨਾਮਵਾਰ ਸਹਿ – ਵਿੱਦਿਅਕ ਸੰਸਥਾ ਮਹਾਰਾਜਾ ਰਣਜੀਤ ਕਾਲਜ ਮਲੋਟ ਨੇ ਅੱਜ ਕੋਵਿਡ-19 ਮਹਾਂਮਾਰੀ ਦੌਰਾਨ ਆਰਥਿਕ ਸੰਕਟਾਂ ਨਾਲ ਜੂਝ ਰਹੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦੇਣ ਦੇ ਮੰਤਵ ਨਾਲ ਸਕਾਲਰਸ਼ਿਪ ਆਫਰ ਲੈਟਰ ਵੰਡੇ । ਜਿਸ ਦੇ ਅਧੀਨ ਕਾਲਜ ਨੇ ਆਪਣੇ ਹੋਣਹਾਰ ਵਿਦਿਆਰਥੀਆਂ ਸਮੇਤ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਕਾਲਜ ਅਤੇ ਇਲਾਕੇ ਦਾ ਨਾਮ ਰੁਸ਼ਨਾਉਣ ਵਾਲੇ ਵਿਦਿਆਰਥੀਆਂ ਨੂੰ ਦੋ ਹਜਾਰ ਤੋਂ ਪੰਜ ਹਜਾਰ ਰੁਪਏ ਤੱਕ ਦੇ ਸਕਾਲਰਸ਼ਿਪ ਆਫਰ ਲੈਟਰ ਵੰਡੇ ।

ਇਸ ਮੌਕੇ ਕਾਲਜ ਮੈਨੇਜਮੈਂਟ ਦੇ ਚੇਅਰਮੈਨ ਸ. ਮਨਦੀਪ ਸਿੰਘ ਬਰਾੜ , ਜਨਰਲ ਸਕੱਤਰ ਸ. ਲਖਵਿੰਦਰ ਸਿੰਘ ਰੋਹੀਵਾਲਾ, ਪ੍ਰਬੰਧਕੀ ਸਕੱਤਰ ਸ. ਦਲਜਿੰਦਰ ਸਿੰਘ ਬਿੱਲਾ ਸੰਧੂ , ਸਕੱਤਰ ਸ. ਪਿਰਤਪਾਲ ਸਿੰਘ ਗਿੱਲ ਦੁਆਰਾ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਆਫਰ ਲੈਟਰ ਦਿੱਤੇ ਗਏ ।
ਕਾਲਜ ਮਨੈਂਜਮੈਂਟ ਵਲੋਂ ਕਾਲਜ ਪ੍ਰਿੰਸੀਪਲ ਅਤੇ ਸਮੂਹ ਸਟਾਫ ਦੁਆਰਾ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਅਗਲੇਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਇਹ ਭਰੋਸਾ ਜਿਤਾਇਆ ਗਿਆ ਕਿ ਭਵਿੱਖ ਵਿੱਚ ਵੀ ਕਾਲਜ ਹੋਣਹਾਰ ਵਿਦਿਆਰਥੀਆਂ ਦੀ ਹਰ ਤਰ੍ਹਾਂ ਦੀ ਮਦਦ ਕਰਦਾ ਰਹੇਗਾ । ਜ਼ਿਕਰਯੋਗ ਹੈ ਕਿ ਕਾਲਜ ਪਹਿਲਾਂ ਵੀ ਸਮੇਂ ਸਮੇਂ ‘ਤੇ ਵਿਦਿਆਰਥੀਆਂ ਲਈ ਹਰ ਸੰਭਵ ਮਦਦ ਕਰਦਾ ਰਿਹਾ ਹੈ ।
ਇਸ ਮੌਕੇ ਜਦ ਵਿਦਿਆਰਥੀਆਂ ਨਾਲ਼ ਗੱਲਬਾਤ ਕੀਤੀ ਗਈ ਤਾਂ ਉਹਨਾਂ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਕਾਲਜ ਦੇ ਇਸ ਫ਼ੈਸਲੇ ਨਾਲ਼ ਉਹਨਾਂ ਲਈ ਅਗਲੇਰੀ ਪੜ੍ਹਾਈ ਵਿੱਚ ਸਹਾਇਤਾ ਹੋਵੇਗੀ, ਨਹੀਂ ਤਾਂ ਇਸ ਔਖੇ ਵੇਲੇ ਉਹਨਾਂ ਦੀ ਪੜ੍ਹਾਈ ਅੱਧ ਵਿਚਕਾਰ ਹੀ ਰੁਕ ਜਾਣੀ ਸੀ । ਸਕਾਲਰਸ਼ਿਪ ਆਫਰ ਲੈਟਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਕਾਲਜ ਮੈਨੇਜਮੈਂਟ , ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ, ਕਾਲਜ ਜ਼ਿੰਦਗੀ ਨਾਲ ਜੁੜੇ ਯਾਦਗਾਰ ਪਲਾਂ ਨੂੰ ਸਾਂਝਾ ਕੀਤਾ । ਇਸ ਸਮੇਂ ਸਮੂਹ ਸਟਾਫ਼ ਹਾਜਰ ਰਿਹਾ ।

Leave a Reply

Your email address will not be published. Required fields are marked *

Back to top button