District NewsMalout News

ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟਭਾਈ ‘ਚ ਅਗਵਾ ਹੋਏ ਬੱਚੇ ਦਾ ਕਤਲ, ਕਿਡਨੈਪਰਾਂ ਨੇ ਪਰਿਵਾਰ ਤੋਂ ਮੰਗੇ ਸਨ 30 ਲੱਖ ਰੁਪਏ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਮੁਕਤਸਰ ਸਾਹਿਬ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। 25 ਨਵੰਬਰ ਨੂੰ ਸ਼੍ਰੀ ਮੁਕਤਸਰ ਦੇ ਪਿੰਡ ਕੋਟਭਾਈ ਤੋਂ ਅਗਵਾ ਕੀਤੇ ਗਏ 20 ਸਾਲਾ ਹਰਮਨ ਨਾਮ ਦੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਹਰਮਨ ਮਾਪਿਆਂ ਦਾ ਇਕਲੌਤਾ ਪੁੱਤ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅਗਵਾਕਾਰਾਂ ਵੱਲੋਂ ਹਰਮਨ ਦੇ ਘਰ ਕਈ ਚਿੱਠੀਆਂ ਸੁੱਟੀਆਂ ਗਈਆਂ ਸਨ,

ਜਿਸ ਵਿੱਚ ਉਨ੍ਹਾਂ ਨੇ ਹਰਮਨ ਦੇ ਬਦਲੇ ਵਿੱਚ 30 ਲੱਖ ਫਿਰੌਤੀ ਦੀ ਮੰਗ ਕੀਤੀ ਸੀ। ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਇਸ ਗੈਂਗ ਵੱਲੋਂ ਪਹਿਲਾਂ ਵੀ ਫਿਰੌਤੀ ਦੇ ਪੈਸੇ ਨਾ ਦੇਣ ‘ਤੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ। ਹਰਮਨ ਦੀ ਸ਼੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਸੀ ਪਰ ਹੁਣ ਪੁਲਿਸ ਨੂੰ ਉਸ ਦੀ ਲਾਸ਼ ਬਰਾਮਦ ਹੋਈ ਹੈ।

Author: Malout Live

Leave a Reply

Your email address will not be published. Required fields are marked *

Back to top button